ਸ਼੍ਰੀ ਗੁਰੂ ਰਵਿਦਾਸ ਟੈਂਪਲ ਸਬਾਊਦੀਆ (ਲਾਤੀਨਾ)ਵਿਖੇ ਧੂਮ-ਧਾਮ ਨਾਲ ਮਨਾਇਆ ਸਤਿਗੁਰੂ ਕਬੀਰ ਸਾਹਿਬ ਜੀ ਦਾ 625ਵਾਂ ਪ੍ਰਕਾਸ਼ ਦਿਹਾੜਾ

ਰੋਮ ਇਟਲੀ (ਕੈਂਥ)ਮਹਾਨ ਕ੍ਰਾਂਤੀਕਾਰੀ,ਯੁੱਗ ਪੁਰਸ਼ ,ਸਮਾਜ ਵਿੱਚ ਵਹਿਮਾਂ-ਭਰਮਾਂ ਦਾ ਨਾਸ਼ ਕਰਨ ਵਾਲੇ ਇਨਕਲਾਬੀ ਸੰਤ ਸਤਿਗੁਰੂ ਕਬੀਰ ਮਹਾਰਾਜ ਜੀ ਦਾ 625ਵਾਂ ਪ੍ਰਕਾਸ਼ ਦਿਹਾੜਾ ਇਟਲੀ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਰਵਿਦਾਸ ਟੈਂਪਲ ਬੋਰਗੋਲੀਵੀ ਸਬਾਊਦੀਆ (ਲਾਤੀਨਾ) ਵਿਖੇ ਗੁਰਦੁਅਰਾ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਬਹੁਤ ਹੀ ਉਤਸ਼ਾਹ ਅਤੇ ਸ਼ਰਧਾਪੂਰਵਕ ਮਨਾਇਆ ਗਿਆ।

ਇਸ ਮੌਕੇ “ਇਸ ਮੌਕੇ ਸਤਿਗੁਰੂ ਕਬੀਰ ਸਾਹਿਬ ਮਹਾਰਾਜ ਜੀ ਰਚੀ ਬਾਣੀ ਦੇ ਜਾਪ ਉਪੰਰਤ ਸਜੇ ਵਿਸ਼ਾਲ ਧਾਰਮਿਕ ਦੀਵਾਨ ਤੋਂ ਭਾਈ। ਮਨਜੀਤ ਜੀ ਨੇ ਸਤਿਗੁਰੂ ਕਬੀਰ ਸਾਹਿਬ ਜੀ ਦੇ ਇਨਲਾਬੀ ਜੀਵਨ ਵਿੱਚ ਕੀਤੀ ਘਾਲਨਾਵਾਂ ਦਾ ਵਿਸਥਾਰਪੂਰਵਕ ਵਰਨਣ ਕਰਦਿਆਂ ਕਿਹਾ ਕਿ ਸਤਿਗੁਰੂ ਕਬੀਰ ਸਾਹਿਬ ਜੀ ਦੀ ਸਮੁੱਚੀ ਬਾਣੀ ਜਿਹੜੀ ਕਿ ਸਭ ਨੂੰ ਮੁਨੱਖਤਾ ਦਾ ਉਪਦੇਸ਼ ਦਿੰਦੀ ਹੈ ਉੱਥੇ ਹੀ ਸਾਨੂੰ ਸਮਾਜ ਅੰਦਰ ਫੈਲ ਰਹੇ ਵਹਿਮਾਂ-ਭਰਮਾਂ ਦਾ ਡੱਟਵਾਂ ਵਿਰੋਧ ਕਰਨ ਲਈ ਵੀ ਪ੍ਰੇਰਦੀ ਹੈ।ਸਤਿਗੁਰਾਂ ਦੀ ਬਾਣੀ ਇਹ ਦਰਸਾਉਂਦੀ ਹੈ ਕਿ ਜਿਸ ਇਨਸਾਨ ਦੇ ਘਰ ਬੁੱਢੇ ਮਾਂ-ਬਾਪ ਸੇਵਾ ਦੁੱਖੋ ਦੁੱਖੀ ਹਨ ਅਤੇ ਉਹ ਇਨਸਾਨ ਧਾਰਮਿਕ ਅਸਥਾਨਾਂ ਉੱਤੇ ਜਾ-ਜਾ ਲੰਗਰ ਲਗਾਉਂਦਾ ਅਤੇ ਸੇਵਾ ਕਰਦਾ ਹੈ ਤਾਂ ਉਸ ਲਈ ਇਹ ਸਭ ਕੰਮ ਵਿਅਰਥ ਹਨ

ਕਿਉਂਕਿ ਮਾਂ-ਬਾਪ ਦੀ ਸੇਵਾ ਤੋਂ ਵੱਡਾ ਕੋਈ ਦਾਨ-ਪੁੰਨ ਨਹੀ।ਇਸ ਮੌਕੇ ਰਾਮ ਆਸਰਾ ਪ੍ਰਧਾਨ ਤੇ ਸਮੂਹ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਾਂਝੈ ਤੌਰ ਤੇ ਕਿਹਾ ਕਿ ਸਾਨੂੰ ਸਤਿਗੁਰੂ ਕਬੀਰ ਸਾਹਿਬ ਜੀ ਦੀ ਬਾਣੀ ਤੋਂ ਸੇਧ ਲੈਕੇ ਆਪਣਾ ਲੋਕ ਸੁੱਖੀ ਅਤੇ ਪ੍ਰਲੋਕ ਸੁਹੇਲਾ ਕਰਨਾ ਚਾਹੀਦਾ ਹੈ ।ਅਜਿਹੇ ਰਹਿਬਰ ਦੁਨੀਆਂ ਵਿੱਚ ਵਿਰਲੇ ਹੀ ਆਉਂਦੇ ਹਨ।ਇਸ ਮੌਕੇ ਸੰਗਤਾਂ ਲਈ ਮਾਲ ਪੁੜਿਆ ਦੇ ਅਤੁੱਟ ਲੰਗਰ ਵੀ ਵਰਤਾਏ ਗਏ।

ਫੋਟੋ ਕੈਪਸ਼ਨ:-ਸ਼੍ਰੀ ਗੁਰੂ ਰਵਿਦਾਸ ਟੈਂਪਲ ਬੋਰਗੋਲੀਵੀ ਸਬਾਊਦੀਆ (ਲਾਤੀਨਾ) ਵਿਖੇ ਮਨਾਏ ਸਤਿਗੁਰੂ ਕਬੀਰ ਸਾਹਿਬ ਜੀ ਦੇ 625ਵੇਂ ਪ੍ਰਕਾਸ਼ ਦਿਹਾੜੇ ਮੌਕੇ ਸੇਵਾਦਾਰ

Leave a Reply

Your email address will not be published. Required fields are marked *