ਗੁਰਦੁਆਰਾ ਬਾਬਾ ਦੀਪ ਸਿੰਘ ਸਭਾ ਅਪ੍ਰੀਲੀਆ (ਲਾਤੀਨਾ) ਵਿਖੇ ਧੰਨ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ 23 ਜੁਲਾਈ ਨੂੰ ਕਰਵਾਇਆਂ ਜਾਵੇਗਾ ਵਿਸ਼ਾਲ ਗੁਰਮਤਿ ਸਮਾਗਮ

ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) ਇਟਲੀ ਦੇ ਸ਼ਹਿਰ ਅਪ੍ਰੀਲੀਆ ਦੇ ਗੁਰਦੁਆਰਾ ਬਾਬਾ ਦੀਪ ਸਿੰਘ ਸਭਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 23 ਜੁਲਾਈ 2023 ਦਿਨ ਐਤਵਾਰ ਨੂੰ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ।

ਇਸ ਸਮਾਗਮ ਨੂੰ ਸਮਰਪਿਤ ਗੁਰਦੁਆਰਾ ਸਾਹਿਬ ਵਿਖੇ 21 ਜੁਲਾਈ ਦਿਨ ਸ਼ੁਕਰਵਾਰ ਨੂੰ ਸਵੇਰੇ 10 ਵਜੇ ਇਲਾਹੀ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕੀਤੇ ਜਾਣਗੇ। ਅਤੇ ਜਿਨ੍ਹਾਂ ਦੇ ਸੰਪੂਰਨਤਾ ਦੇ ਨਾਲ 23 ਜੁਲਾਈ ਦਿਨ ਐਤਵਾਰ ਸਵੇਰੇ 10:30 ਵਜੇ ਭੋਗ ਪਾਏ ਜਾਣਗੇ। ਉਪਰੰਤ ਗੁਰੂ ਘਰ ਦੇ ਹਜ਼ੂਰੀ ਰਾਗੀ ਸਿੰਘਾਂ ਵਲੋਂ ਗੁਰੂ ਘਰ ਵਿਖੇ ਇੱਕਤਰ ਹੋਈਆਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ ਜਾਵੇਗਾ।

ਇਸ ਮੌਕੇ ਬੱਚਿਆਂ ਵਲੋਂ ਵੀ ਗੁਰਬਾਣੀ ਸ਼ਬਦਾਂ ਦਾ ਗੁਣਗਾਨ ਕੀਤਾ ਜਾਵੇਗਾ। ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਲਾਕੇ ਦੀਆਂ ਸਮੂਹ ਸੰਗਤਾਂ ਦੇ ਚਰਨਾਂ ਵਿੱਚ ਬੇਨਤੀ ਕੀਤੀ ਗਈ ਹੈ ਕਿ ਇਸ ਸਮਾਗਮ ਵਿੱਚ ਹਾਜ਼ਰੀਆਂ ਭਰ ਕੇ ਗੁਰੂ ਸਾਹਿਬ ਜੀ ਖੁਸ਼ੀਆਂ ਪ੍ਰਾਪਤ ਕਰੋ ਜੀ।ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।

Leave a Reply

Your email address will not be published. Required fields are marked *