ਗੁਰਦੁਆਰਾ ਗੋਬਿੰਦਸਰ ਸਾਹਿਬ ਲਵੀਨੀਓ (ਰੋਮ) ਵਿਖੇ ਧੰਨ ਧੰਨ ਸ੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਚੱਲ ਰਹੇ ਖ਼ਾਲਸਾ ਕੈਂਪ ਸਮਰ 2023 ਦੀ ਸਮਾਪਤੀ 23 ਜੁਲਾਈ ਨੂੰ

ਸਲਾਨਾ ਖ਼ਾਲਸਾ ਗੁਰਮਤਿ ਕੈਂਪ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਕੀਤਾ ਜਾਵੇਗਾ ਸਨਮਾਨਿਤ

ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) ਰਾਜਧਾਨੀ ਰੋਮ ਦੇ ਨਜ਼ਦੀਕ ਪੈਂਦੇ ਪੰਜਾਬੀ ਭਾਈਚਾਰੇ ਦੀ ਵਧ ਵਸੋਂ ਵਾਲੇ ਸ਼ਹਿਰ ਲਵੀਨੀਓ ਚ’ ਸਥਿਤ ਗੁਰਦੁਆਰਾ ਗੋਬਿੰਦਸਰ ਸਾਹਿਬ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ 23 ਜੁਲਾਈ 2023 ਦਿਨ ਐਤਵਾਰ ਨੂੰ ਅੱਠਵੇਂ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਹਰਿਕ੍ਰਿਸ਼ਨ ਸਾਹਿਬ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ।

ਇਸ ਸਮਾਗਮ ਵਿੱਚ ਪਿਛਲੇ ਦਿਨਾਂ ਤੋਂ ਚੱਲ ਰਹੇ ਸਲਾਨਾ ਗੁਰਮਤਿ ਖ਼ਾਲਸਾ ਕੈਂਪ ਸਮਰ 2023 ਨੂੰ ਸਮਰਪਿਤ ਬੱਚਿਆਂ ਦੇ ਗੁਰਮਤਿ ਗਿਆਨ ਦੇ ਮੁਕਾਬਲੇ ਕਰਵਾਏ ਜਾ ਰਹੇ ਹਨ। ਇਸ ਕੈਂਪ ਸੰਬੰਧੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਇਸ ਵਿੱਚ ਭਾਗ ਲੈਣ ਵਾਲੇ ਬੱਚਿਆਂ ਨੂੰ ਵਿਸ਼ੇਸ਼ ਤੌਰ ਤੇ ਗੁਰਦੁਆਰਾ ਵਲੋਂ ਵਿਸ਼ੇਸ਼ ਯਾਦਗਾਰੀ ਚਿੰਨ੍ਹ ਨਾਲ ਸਨਮਾਨਿਤ ਕੀਤਾ ਜਾਵੇਗਾ।

ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਇਲਾਕੇ ਭਰ ਦੀਆਂ ਸੰਗਤਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਇਸ ਸਮਾਗਮ ਵਿੱਚ ਬੱਚਿਆਂ ਸਮੇਤ ਹਾਜ਼ਰੀਆਂ ਭਰ ਕੇ ਗੁਰੂ ਜੀ ਦੀਆਂ ਖ਼ੁਸ਼ੀਆਂ ਪ੍ਰਾਪਤ ਕਰੋ ਅਤੇ ਗੁਰੂ ਘਰ ਦੀ ਰੌਣਕ ਵਧਾਉ। ਇਸ ਮੌਕੇ ਗੁਰੂ ਕੇ ਲੰਗਰ ਅਤੁੱਟ ਵਰਤਾਏ ਜਾਣਗੇ।

Leave a Reply

Your email address will not be published. Required fields are marked *