ਧੰਨ ਧੰਨ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਸਾਹਿਬ ਜੀ ਦਾ ਵਿਆਹ ਪੁਰਬ ਬਹੁਤ ਹੀ ਧੂਮਧਾਮ ਨਾਲ ਮਨਾਇਆ ਗਿਆ ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਵਿਖੇ

ਗੁਰਦੁਆਰਾ ਗੁਰੂ ਨਾਨਕ ਪ੍ਰਕਾਸ਼ ਕਵੈਂਟਰੀ ਵਿਖੇ ਪੰਜਵੇਂ ਪਾਤਸ਼ਾਹ ਸ੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਜੀਆਂ ਦੇ ਵਿਆਹ ਪੁਰਬ ਨੂੰ ਮੁੱਖ ਰੱਖਦਿਆਂ ਸਮਾਗਮ ਕਰਵਾਇਆ ਗਿਆ

ਜਿਸ ਵਿਚ ਭਾਈ ਅਵਤਾਰ ਸਿੰਘ ਜੀ ਭਾਈ ਮਹਿੰਦਰ ਸਿੰਘ ਜੀ ਅਤੇ ਭਾਈ ਜਸਪਾਲ ਸਿੰਘ ਜੀ ਨੇ ਅਖੰਡ ਪਾਠ ਸਾਹਿਬ ਜੀ ਦੇ ਭੋਗ ਉਪਰੰਤ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਕਥਾਵਾਚਕ ਭਾਈ ਸਾਹਿਬ ਸਿੰਘ ਜੀ ਰਾਏ ਕੋਟ ਵਾਲੀਆ ਕਥਾ ਦੁਆਰਾ ਗੁਰਮਤਿ ਵਿਚਾਰਾਂ ਦੀ ਸਾਂਝ ਪਾਈ ਅਤੇ ਪੰਥ ਪ੍ਰਸਿੱਧ ਢਾਡੀ ਗਿਆਨੀ ਭੁਪਿੰਦਰ ਸਿੰਘ ਜੀ ਪਾਰਸਮੱਣੀ ਜੀ ਨੇ ਧੰਨ ਧੰਨ ਸ਼੍ਰੀ ਗੁਰੂ ਅਰਜਨ ਦੇਵ ਜੀ ਮਹਾਰਾਜ ਸਾਹਿਬ ਜੀਆ ਦੇ ਵਿਆਹ ਪੁਰਬ ਨੂੰ ਮੁੱਖ ਰੱਖਦਿਆਂ ਆਪਣੇ ਢਾਡੀ ਜੱਥੇ ਨਾ ਸੰਗਤਾਂ ਨੂੰ ਨਿਹਾਲ ਕੀਤਾ

ਗੁਰਦੁਆਰਾ ਸਾਹਿਬ ਜੀ ਦੇ ਸਟੇਜ ਸਕੱਤਰ ਭਾਈ ਰਿੱਕੀ ਸਿੰਘ ਜੀ ਨੇ ਸੰਗਤਾਂ ਨੂੰ ਜੀ ਆਇਆਂ ਆਖਿਆ ਅਤੇ ਭਾਈ ਕੇਹਰ ਸਿੰਘ ਜੀ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ ਗਿਆ ਇਹ ਸਮਾਗਮ ਕਵੈਂਟਰੀ ਦੀ ਸਮੂਹ ਸੰਗਤ ਇਟਲੀ ਵਾਲੇ ਵੀਰ ਪਿੰਡ ਬਿਲਗਾ ਵਾਲੇ ਵੀਰ ਅਤੇ ਤੀਰ ਗੁਰੱਪ ਕਵੈਂਟਰੀ ਦੇ ਸਹਿਯੋਗ ਨਾਲ ਕਰਵਾਇਆ ਗਿਆ ਹੈ

Leave a Reply

Your email address will not be published. Required fields are marked *