ਨੌਜਵਾਨ ਸਭਾ ਬਾਬਾ ਮੱਖਣ ਸ਼ਾਹ ਲੁਬਾਣਾ ਇਟਲੀ, ਕਲਤੂਰਾ ਸਿੱਖ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਵਿਸ਼ੇਸ਼ ਸਮਾਗਮ 19 ਤੇ 20 ਅਗਸਤ

ਰੋਮ(ਕੈਂਥ,ਟੇਕ ਚੰਦ)ਗੁਰਦੁਆਰਾ ਸ਼੍ਰੀ ਗੁਰੂ ਕਲਗੀਧਰ ਸਾਹਿਬ ਸੰਨਜੌਵਾਨੀ ਇਨ ਕਰੌਚੇ (ਕਰੇਮੋਨਾ) ਇਟਲੀ ਵਿਖੇ ਸਮੂਹ ਸ਼ਹੀਦਾਂ, ਧੰਨ ਬਾਬਾ ਨੰਦ ਸਿੰਘ ਜੀ, ਧੰਨ ਧੰਨ ਬਾਬਾ ਈਸ਼ਰ ਸਿੰਘ ਜੀ ਅਤੇ ਧੰਨ ਧੰਨ ਬਾਬਾ ਗੇਜਾ ਸਿੰਘ ਜੀ ਨਾਨਕਸਰ ਕਲੇਰਾ ਵਾਲਿਆਂ ਦੀ ਮਿੱਠੀ ਯਾਦ ਵਿੱਚ 19 ਅਤੇ 20 ਅਗਸਤ ਨੂੰ ਵਿਸ਼ੇਸ਼ ਸਮਾਗਮ ਕਰਵਾਏ ਜਾ ਰਹੇ ਹਨ ਇਹ ਸਮਾਗਮ ਸਮੂਹ ਸੰਗਤਾਂ, ਨੌਜਵਾਨ ਸਭਾ ਬਾਬਾ ਮੱਖਣ ਸ਼ਾਹ ਲੁਬਾਣਾ ਇਟਲੀ, ਕਲਤੂਰਾ ਸਿੱਖ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਕਰਵਾਏ ਜਾ ਰਹੇ ਹਨ ।ਸ਼ੁੱਕਰਵਾਰ ਸਵੇਰੇ ਸ਼੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ ਅਤੇ ਐਤਵਾਰ ਸਵੇਰੇ ਭੌਗ ਪਾਏ ਜਾਣਗੇ।

ਸ਼ਨੀਵਾਰ ਨੂੰ ਸ਼ਾਮ ਰਹਿਰਾਸ ਸਾਹਿਬ ਦੇ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਜਾਣਗੇ ਅਤੇ ਐਤਵਾਰ ਨੂੰ ਸਵੇਰੇ ਸ਼੍ਰੀ ਸੁਖਮਨੀ ਸਾਹਿਬ ਦੇ ਜਾਪ ਹੋਣਗੇ ਉਪਰੰਤ ਵਿਸ਼ੇਸ਼ ਦੀਵਾਨ ਸਜਾਏ ਜਾਣਗੇ। 2 ਰੋਜ਼ਾ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਪੰਜਾਬ ਤੂੰ ਬਾਬਾ ਗੁਲਜਾਰ ਸਿੰਘ ਜੀ ਨਾਨਕਸਰ ਜੱਬੋਵਾਲ ਵਾਲੇ ਹਾਜਰੀ ਭਰਨਗੇ।

ਪ੍ਰਬੰਧਕਾਂ ਸਮੂਹ ਸੰਗਤਾ ਨੂੰ ਅਪੀਲ ਹੈ ਵੱਧ ਤੋ ਵੱਧ ਸਮਾਗਮਾਂ ਵਿੱਚ ਪਹੁੰਚੇ ਜਿਹਨਾਂ ਵਿੱਚ ਗੁਰਦੁਆਰਾ ਪ੍ਰਬੰਧਕ ਕਮੇਟੀ ਸੰਨਜਵਾਨੀ ਕਰੇਮੋਨਾ ਅਤੇ ਗੁਰਪ੍ਰੀਤ ਸਿੰਘ, ਸਿਮਰਜੀਤ ਸਿੰਘ, ਕੁਲਵੰਤ ਸਿੰਘ, ਤਰਲੋਚਨ ਸਿੰਘ, ਸੰਤੋਖ ਸਿੰਘ, ਤਰਮਨਪ੍ਰੀਤ ਸਿੰਘ, ਮਨਪ੍ਰੀਤ ਸਿੰਘ, ਗੁਰਦੇਵ ਸਿੰਘ, ਅਰਵਿੰਦਰ ਸਿੰਘ, ਰਵਿੰਦਰ ਸਿੰਘ, ਕਰਨਵੀਰ ਸਿੰਘ ਅਤੇ ਸਮੂਹ ਸੇਵਾਦਾਰ ਨੌਜਵਾਨ ਸਭਾ ਅਤੇ ਕਲਤੂਰਾ ਸਿੱਖ ਇਟਲੀ ਦੇ ਸਿੰਘ ਸਾਮਿਲ ਹਨ ।ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Leave a Reply

Your email address will not be published. Required fields are marked *