ਗੁਰਦੁਆਰਾ ਸਾਹਿਬ ਸਿੰਘ ਸਭਾ ਫਲੇਰੋ ਵਿਖੇ ਧੰਨ ਬਾਬਾ ਨੰਦ ਸਿੰਘ ਜੀ ਦੀ ਬਰਸੀ ਨੂੰ ਸਮਰਪਤਿ ਵਿਸ਼ੇਸ਼ ਸਮਾਗਮ ਮੌਕੇ ਸਾਬਕਾ ਜੱਥੇਦਾਰ ਭਾਈ ਰਣਜੀਤ ਸਿੰਘ ਨੇ ਭਰੀ ਹਾਜ਼ਰੀ

ਰੋਮ (ਕੈਂਥ,ਟੇਕ ਚੰਦ)ਗੁਰਦੁਆਰਾ ਸਿੰਘ ਸਭਾ ਫਲੈਰੋ ਬਰੇਸ਼ੀਆ ਵਿਖੇ ਧੰਨ ਧੰਨ ਬਾਬਾ ਨੰਦ ਸਿੰਘ ਜੀ ਦੀ ਬਰਸੀ ਨੂੰ ਸਮਰਪਤਿ ਵਿਸ਼ੇਸ਼ ਸਮਾਗਮ ਮੌਕੇ ਵਿਸ਼ੇਸ਼ ਦੀਵਾਨ ਸਜਾਏ ਗਏ ਜਿਨਾਂ ਵਿੱਚ ਗੁਰਦੁਾਆਰਾ ਸਾਹਿਬ ਦੇ ਹਜੂਰੀ ਰਾਗੀ ਵਲੋ ਆਰਤੀ ਦੇ ਕੀਰਤਨ ਕੀਤੇ ਗਏ ਉਪਰੰਤ ਸਾਬਕਾ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ ਜਥੇਦਾਰ ਗਿਆਨੀ ਰਣਜੀਤ ਸਿੰਘ ਵਿਸ਼ੇਸ਼ ਤੌਰ ਤੇ ਪਹੁੰਚੇ ਅਤੇ ਸੰਗਤਾਂ ਵਿੱਚ ਆਪਣਿਆ ਵਿਚਾਰਾ ਰਾਹੀ ਸਾਝ ਪਾਈ ਉਪਰੰਤ ਬਾਬਾ ਗੁਲਜਾਰ ਸਿੰਘ ਜੀ ਨਾਨਕਸਰ ਜੱਬੋਵਾਲ ਵਾਲਿਆ ਕੀਰਤਨ ਰਾਹੀ ਗੁਰ ਇਤਿਹਾਸ ਸਰਵਣ ਕਰਵਾਇਆ। ਗੁਰੂ ਕੇ ਲੰਗਰ ਵੀ ਵਰਤਾਏ ਗਏ। ।

ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੁਰਿੰਦਰ ਸਿੰਘ ਪੰਡੋਰੀ ਵਲੋ ਆਈਆਂ ਸੰਗਤਾਂ, ਜਥੇ ਅਤੇ ਜਥੇਦਾਰ ਗਿਆਨੀ ਰਣਜੀਤ ਸਿੰਘ ਨੂੰ ਜੀ ਆਇਆ ਆਖਿਆ ਅਤੇ ਧੰਨਵਾਦ ਕੀਤਾ।ਗੁਰਦੁਆਰਾ ਸਾਹਿਬ ਦੇ ਪ੍ਰਧਾਨ ਸੁਰਿੰਦਰ ਸਿੰਘ ਪੰਡੋਰੀ, ਬਲਕਾਰ ਸਿੰਘ, ਨਿਸ਼ਾਨ ਸਿੰਘ, ਕੁਲਵੰਤ ਸਿੰਘ, ਸਵਰਨ ਸਿੰਘ, ਲਖਵਿੰਦਰ ਸਿੰਘ, ਅਮਰੀਕ ਸਿੰਘ ਮੁੱਖ ਸੇਵਾਦਾਰ ਯਾਦਗਾਰ ਕਮੇਟੀ ਸੰਤ ਬਾਬਾ ਪ੍ਰੇਮ ਸਿੰਘ ਜੀ ਮੁਰਾਲੇ ਵਾਲੇ ਅਤੇ ਹੋਰ ਮੈਬਰ ਮੌਜੂਦ ਸਨ। ਗੁਰੂ ਕੇ ਲੰਗਰ ਵੀ ਵਰਤਾਏ ਗਏ।

Leave a Reply

Your email address will not be published. Required fields are marked *