ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਦੁਆਰਾ ਬਾਬਾ ਦੀਪ ਸਿੰਘ ਸਭਾ ਅਪ੍ਰੀਲੀਆ (ਲਾਤੀਨਾ) ਵਿਖੇ ਕਰਵਾਇਆ ਗਿਆ ਵਿਸ਼ਾਲ ਗੁਰਮਤਿ ਸਮਾਗਮ

ਸੰਗਤਾਂ ਵੱਲੋ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਕੀਤੀ ਫੁੱਲਾਂ ਦੀ ਵਰਖਾ

ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) ਜੁਗੋ ਜੁੱਗ ਅੱਟਲ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ 419ਵਾਂ ਪਹਿਲਾ ਦਿਹਾੜਾ ਜਿੱਥੇ ਦੁਨੀਆ ਭਰ ਵਿੱਚ ਵਸਦੀਆਂ ਨਾਨਕ ਲੇਵਾ ਸੰਗਤਾਂ ਵੱਲੋਂ ਬਹੁਤ ਹੀ ਸ਼ਰਧਾ ਭਾਵਨਾਵਾਂ ਨਾਲ ਮਨਾਇਆ ਗਿਆ , ਉੱਥੇ ਇਟਲੀ ਦੇ ਜ਼ਿਲ੍ਹਾ ਲਾਤੀਨਾ ਦੇ ਪ੍ਰਸਿੱਧ ਸ਼ਹਿਰ ਅਪ੍ਰੀਲੀਆ ਵਿਖੇ ਸਥਿਤ ਗੁਰਦੁਆਰਾ ਬਾਬਾ ਦੀਪ ਸਿੰਘ ਸਭਾ ਵਿਖੇ ਪ੍ਰਬੰਧਕ ਕਮੇਟੀ ਵੱਲੋ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਇਸ ਪਾਵਨ ਦਿਹਾੜੇ ਨੂੰ ਬਹੁਤ ਹੀ ਉਤਸ਼ਾਹ ਤੇ ਸ਼ਰਧਾ ਨਾਲ ਮਨਾਇਆ ਗਿਆ।

ਇਸ ਸਮਾਗਮ ਦੇ ਸਬੰਧ ਵਿੱਚ ਗੁਰਦੁਆਰਾ ਸਾਹਿਬ ਵਿਖੇ ਇਲਾਹੀ ਬਾਣੀ ਦੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ। ਜਿਨ੍ਹਾਂ ਦੇ ਸੰਪੂਰਨਤਾ ਦੇ ਨਾਲ ਐਤਵਾਰ ਸਵੇਰੇ ਭੋਗ ਪਾਏ ਗਏ। ਭੋਗ ਉਪਰੰਤ ਸੰਗਤਾਂ ਵੱਲੋਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਫੁੱਲਾਂ ਦੀ ਵਰਖਾ ਕੀਤੀ ਗਈ ।

ਉਪਰੰਤ ਗੁਰੂ ਘਰ ਦੇ ਹਜ਼ੂਰੀ ਰਾਗੀ ਸਿੰਘਾਂ ਵਲੋਂ ਗੁਰੂ ਘਰ ਵਿਖੇ ਇੱਕਤਰ ਹੋਈਆਂ ਸੰਗਤਾਂ ਨੂੰ ਗੁਰਬਾਣੀ ਕੀਰਤਨ ਰਾਹੀਂ ਗੁਰੂ ਇਤਿਹਾਸ ਤੋਂ ਜਾਣੂ ਕਰਵਾਇਆ ਗਿਆ। ਇਸ ਮੌਕੇ ਨੰਨ੍ਹੇ ਮੁੰਨੇ ਬੱਚਿਆਂ ਵਲੋਂ ਵੀ ਗੁਰਬਾਣੀ ਸ਼ਬਦਾਂ ਦਾ ਗੁਣਗਾਨ ਕੀਤਾ ਗਿਆ।

ਇਸ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਸ ਸਮਾਗਮ ਵਿੱਚ ਹਾਜ਼ਰ ਹੋਈਆ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਜੀ ਆਇਆਂ ਆਖਿਆ ਗਿਆ। ਤੇ ਧੰਨਵਾਦ ਕੀਤਾ ਗਿਆ। ਸਮਾਗਮ ਵਿੱਚ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਸਨਮਾਨਿਤ ਕੀਤਾ ਗਿਆ। ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਾਏ ਗਏ।

Leave a Reply

Your email address will not be published. Required fields are marked *