ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਲਵੀਨੀਓ (ਰੋਮ) ਵਿਖੇ ਸਜਾਇਆ ਗਿਆ ਵਿਸ਼ਾਲ ਨਗਰ ਕੀਰਤਨ

ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) ਜੁਗੋ ਜੁੱਗ ਅਟੱਲ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਪਹਿਲਾ ਪ੍ਰਕਾਸ਼ ਦਿਹਾੜਾ ਜਿਥੇ ਦੁਨੀਆਂ ਭਰ ਵਿੱਚ ਰਹਿਣ ਬਸੇਰਾ ਕਰਦੀਆ ਸਿੱਖ ਸੰਗਤਾਂ ਵੱਲੋਂ ਬਹੁਤ ਹੀ ਸ਼ਰਧਾ, ਸਤਿਕਾਰ ਤੇ ਭਗਤੀ ਭਾਵਨਾ ਨਾਲ ਮਨਾਇਆ ਗਿਆ,

ਇਸੇ ਲੜੀ ਤਾਹਿਤ ਇਟਲੀ ਵਿੱਚ ਵੀ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਰਾਜਧਾਨੀ ਰੋਮ ਦੇ ਪ੍ਰਸਿੱਧ ਸ਼ਹਿਰ ਲਵੀਨੀਓ ਵਿਖੇ ਸਥਿੱਤ ਗੁਰਦੁਆਰਾ ਭਗਤ ਰਵਿਦਾਸ ਜੀ ਸਿੰਘ ਸਭਾ ਵੱਲੋਂ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਲਵੀਨੀਓ ਸ਼ਹਿਰ ਚ’ ਸ਼ਾਨੋ ਸ਼ੌਕਤ ਨਾਲ ਸਜਾਇਆ ਗਿਆ। ਇਸ ਸੰਬੰਧੀ ਬੀਤੇ ਦਿਨ ਸ਼ੁੱਕਰਵਾਰ ਸਵੇਰੇ 10ਵਜੇ ਸ਼੍ਰੀ ਆਖੰਡ ਪਾਠ ਸਾਹਿਬ ਦੀ ਆਰੰਭ ਕੀਤੇ ਗਏ ਸਨ , ਜਿਨ੍ਹਾ ਤੇ ਸੰਪੂਰਨਤਾ ਨਾਲ ਭੋਗ ਦਿਨ ਐਤਵਾਰ ਨੂੰ ਪਾਏ ਗਏ।

ਉਪਰੰਤ ਬਾਅਦ ਦੁਪਿਹਰ ਗੁਰਦੁਆਰਾ ਸਾਹਿਬ ਤੋਂ ਪੰਜ ਪਿਆਰਿਆਂ ਤੇ ਨਿਸ਼ਾਨਚੀ ਸਿੰਘ ਦੀ ਅਗਵਾਈ ਹੇਠ ਅਤੇ ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਵਿਸ਼ਾਲ ਨਗਰ ਕੀਰਤਨ ਦੀ ਆਰੰਭਤਾ ਕੀਤੀ ਗਈ। ਖਾਲਸਾਈ ਰੰਗ ਵਿੱਚ ਰੰਗੇ ਲਵੀਨੀਓ ਸ਼ਹਿਰ ਦੀਆਂ ਗਲੀਆਂ ਵਿੱਚੋ ਹੁੰਦਾ ਹੋਇਆ ਨਗਰ ਕੀਰਤਨ ਸ਼ਹਿਰ ਦੀ ਰੇਲਵੇ ਸਟੇਸ਼ਨ ਦੀ ਪਾਰਕਿੰਗ (ਪਿਆਸਾ ਸਟੇਸ਼ਨ ਵਾਲਾ) ਵਿੱਚ ਪਹੁੰਚਣ ਉਪਰੰਤ ਜਿੱਥੇ ਨਗਰ ਕੀਰਤਨ ਦਾ ਪੜਾਅ ਕੀਤਾ ਗਿਆ।

ਜਿਸ ਵਿੱਚ ਪੰਥ ਦੇ ਪ੍ਰਸਿੱਧ ਰਾਗੀ,ਢਾਡੀ,ਕੀਰਤਨੀਏ ਤੇ ਕਥਾ ਵਾਚਕ ਦਰਬਾਰ ਵਿੱਚ ਭਰਵੀਂ ਹਾਜ਼ਰੀ ਭਰੀ। ਇਸ ਮੌਕੇ ਪੰਜਾਬ ਤੋਂ ਯੂਰਪ ਦੌਰੇ ਤੇ ਆਏ ਹੋਏ ਭਾਈ ਜਤਿੰਦਰ ਸਿੰਘ ਨੂਰਪੂਰੀ ਦੇ ਢਾਡੀ ਜਥੇ ਵੱਲੋ ਸੰਗਤਾਂ ਨੂੰ ਇਸ ਪਾਵਨ ਦਿਹਾੜੇ ਦੇ ਇਤਿਹਾਸ ਤੋਂ ਜਾਣੂ ਕਰਵਾਇਆ। ਇਸ ਮੌਕੇ ਬੱਚਿਆਂ ਵੱਲੋਂ ਵੀ ਕੀਰਤਨ ਕੀਤਾ ਗਿਆ। ਦੂਜੇ ਪਾਸੇ ਗੱਤਕਾ ਸਿੰਘਾ ਵੱਲੋਂ ਹੈਰਾਨ ਕਰਨ ਵਾਲੇ ਗੱਤਕੇ ਦੇ ਜੌਹਰ ਦਿਖਾਏ ਗਏ।

ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਨਗਰ ਕੀਰਤਨ ਵਿੱਚ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਨੂੰ ਸਨਮਾਨਿਤ ਕੀਤਾ ਗਿਆ। ਇਸ ਨਗਰ ਕੀਰਤਨ ਵਿੱਚ ਇਟਲੀ ਦੀ ਸਿਰਮੌਰ ਸੰਸਥਾ ਕੁਲਤੂਰਾ ਸਿੱਖ ਵੱਲੋ ਇਟਾਲੀਅਨ ਭਾਸ਼ਾ ਵਿੱਚ ਸਿੱਖ ਇਤਿਹਾਸ ਬਾਰੇ ਕਿਤਾਬਾਂ ਵੀ ਵੰਡੀਆਂ ।

Leave a Reply

Your email address will not be published. Required fields are marked *