ਸ਼੍ਰੀ ਗੁਰੂ ਰਾਮਦਾਸ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਗੁਰਦੁਆਰਾ ਸਿੰਘ ਸਭਾ ਚਿਸਤੇਰਨਾ ਵਿਖੇ ਕਰਵਾਇਆ ਗਿਆ ਗੁਰਮਿਤ ਸਮਾਗਮ

ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) ਇਟਲੀ ਦੇ ਜਿਲ਼੍ਹਾ ਲਾਤੀਨਾ ਦੇ ਪ੍ਰਸਿੱਧ ਸ਼ਹਿਰ ਚਿਸਤੇਰਨਾ ਵਿਖੇ ਸਥਿਤ ਗਰਦੁਆਰਾ ਸਿੰਘ ਸਭਾ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਚੌਥੇ ਪਾਤਸ਼ਾਹ ਧੰਨ ਧੰਨ ਸ਼੍ਰੀ ਗੁਰੂ ਰਾਮਦਾਸ ਜੀ ਆਗਮਨ ਪੁਰਬ ਬਹੁਤ ਹੀ ਸ਼ਰਧਾ , ਅਦਬ ਤੇ ਉਤਸ਼ਾਹ ਨਾਲ ਮਨਾਇਆ ਗਿਆ।

ਇਸ ਮੌਕੇ ਇਲਾਹੀ ਬਾਣੀ ਦੇ ਸ਼੍ਰੀ ਆਖੰਡ ਪਾਠ ਆਰੰਭ ਕਰਵਾਏ ਗਏ ਸਨ ਜਿੰਨਾਂ ਦੇ ਸੰਪੂਰਨਤਾ ਦੇ ਨਾਲ ਭੋਗ ਪਾਏ ਗਏ। ਭੋਗ ਉਪਰੰਤ ਇਟਲੀ ਦੇ ਪ੍ਰਸਿੱਧ ਕਵੀਸ਼ਰ ਭਾਈ ਅੰਗਰੇਜ ਸਿੰਘ ਜਾਗਲਾ ਤੇ ਭਾਈ ਬਖਤਾਵਰ ਸਿੰਘ ਦੇ ਕਵੀਸ਼ਰੀ ਜਥੇ ਵੱਲੋਂ ਕਵੀਸ਼ਰੀ ਵਾਰਾਂ ਰਾਹੀਂ ਗੁਰੂ ਸਾਹਿਬ ਜੀ ਦੇ ਜੀਵਨ ਤੇ ਇਤਿਹਾਸ ਤੋਂ ਜਾਣੂੰ ਕਰਵਾਇਆ।

ਦੂਜੇ ਪਾਸੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪਾਂ ਦੀਆਂ ਸੇਵਾਵਾਂ ਕਰਨ ਵਾਲੀਆਂ ਬੀਬੀਆਂ ਨੂੰ ਪ੍ਰਬੰਧਕ ਕਮੇਟੀ ਵੱਲੋਂ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ ਗਿਆ। ਸੰਗਤਾਂ ਲਈ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ।

ਜਿਕਰਯੋਗ ਹੈ ਕਿ ਇਸ ਸਮਾਗਮ ਵਿੱਚ ਹਿੱਸਾ ਪਾਉਣ ਵਾਲੇ ਜਿੰਨਾਂ ਵਿੱਚ ਦੂਗਾਨੈਲਾ, ਅਜੈਂਦਾਂ ਅਗਰੀਕਲਚਰ ਬੂਤੈਰੋ ਕੇ ਆਦਿ ਸੇਵਾਦਾਰਾਂ ਤੇ ਸੰਗਤਾਂ ਨੂੰ ਗੁਰੂ ਘਰ ਬਖਸ਼ਿਸ਼ ਸਿਰੋਪਾਓ ਦੇ ਸਨਮਾਨਿਤ ਕੀਤਾ ਗਿਆ

Leave a Reply

Your email address will not be published. Required fields are marked *