ਗੁਰੂਪੁਰਬ ਅਤੇ ਪਵਿੱਤਰ ਕਾਲੀ ਵੇਈਂ ਨੂੰ ਸਮਰਪਿਤ ਨਵੇਂ ਟਰੈਕ ਨਾਲ ਬਲਵੀਰ ਸ਼ੇਰਪੁਰੀ ਜਲਦ ਹਾਜਰ , ਤਰਸੇਮ ਜਲਾਲਪੁਰੀ

(ਇਟਲੀ )22 ਨਵੰਬਰ ਰਾਜ ਹਰੀਕੇ।ਧੰਨ ਧੰਨ ਗੁਰੂ ਨਾਨਕ ਸਾਹਿਬ ਜੀ ਦੇ 554 ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਤਾਵਰਨ ਪ੍ਰੇਮੀ ਸੰਤ ਮਹਾਂਪੁਰਸ਼ ਬਾਬਾ ਬਲਬੀਰ ਸਿੰਘ ਸੀਚੇਵਾਲ ਜੀ ਦੇ ਆਸ਼ੀਰਵਾਦ ਸਦਕਾ ਇੰਟਰਨੈਸ਼ਨਲ ਪ੍ਰਸਿੱਧ ਲੋਕ ਗਾਇਕ ਬਲਵੀਰ ਸ਼ੇਰਪੁਰੀ ਜੀ ਕੇ ਕੇ ਸੀਰੀਜ਼ ਕੰਪਨੀ ਦੇ ਬੈਨਰ ਹੇਠ ਬਹੁਤ ਜਲਦ ਨਵੇਂ ਟਰੈਕ ( ਦਰਸ਼ਨ ਕਾਲ਼ੀ ਵੇਂਈ ਦੇ) ਨਾਲ ਹਾਜਰ ਹੋ ਰਹੇ ਹਨ।

ਜਾਣਕਾਰੀ ਅਨੁਸਾਰ ਪ੍ਰਸਿੱਧ ਗੀਤਕਾਰ ਤਰਸੇਮ ਜਲਾਲਪੁਰੀ ਨੇ ਕਿਹਾ ਕਿ ਉਨ੍ਹਾਂ ਦੀ ਕਲਮ ਤੋਂ ਲਿਖਿਆ ਸੁਲਤਾਨਪੁਰ ਲੋਧੀ ਦਾ ਇਤਿਹਾਸ ਅਤੇ ਪ੍ਰਸਿੱਧ ਸੰਗੀਤਕਾਰ ਹਰੀ ਅਮਿਤ ਦੇ ਮਿਊਜ਼ਿਕ ਨਾਲ ਸ਼ਿੰਗਾਰਿਆ ਇਹ ਟਰੈਕ ਵੀਡੀਓ ਡਾਇਰੈਕਟਰ ਐਡੀਟਰ ਕੁਲਦੀਪ ਸਿੰਘ ਨੇ ਬਹੁਤ ਹੀ ਵਧੀਆ ਤਿਆਰ ਕੀਤਾ ਹੈ।

ਕੁਲਦੀਪ ਸਿੰਘ ਖੋਜੀ ਦੀ ਪੇਸ਼ਕਾਰੀ ਹੇਠ ਇਸ ਟ੍ਰੈਕ ਤੋਂ ਬਹੁਤ ਉਮੀਦਾਂ ਹਨ। ਇਹ ਨਾਨਕ ਨਾਮ ਲੇਵਾ ਸੰਗਤਾਂ ਦੀ ਪਹਿਲੀ ਪਸੰਦ ਬਣੇਗਾ ਜਿਸ ਵਿਚ ਹਰੇਕ ਗੁਰਦੁਆਰਾ ਸਾਹਿਬ ਜੀ ਦੇ ਦਰਸ਼ਨ ਕੀਤੇ ਜਾ ਸਕਦੇ ਹਨ। ਸੰਤ ਸੀਚੇਵਾਲ ਜੀ ਨੇ ਰੋਲ਼ ਮਾਡਲ ਦੀ ਭੂਮਿਕਾ ਨਿਭਾਈ ਹੈ।

Leave a Reply

Your email address will not be published. Required fields are marked *