ਇਟਲੀ ਚ ਲੇਖਕ ਬਿੰਦਰ ਕੋਲੀਆਂ ਵਾਲ ਦਾ ਨਾਵਲ “ਪਾਂਧੀ ਉਸ ਪਾਰ ਦੇ ਰਿਲੀਜ਼

ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) ਇਟਲੀ ਦੀ ਧਰਤੀ ਤੇ ਵਸਦੇ ਪੰਜਾਬੀ ਦੇ ਪ੍ਰਸਿੱਧ ਸਾਹਿਤਕਾਰ ਅਤੇ ਸਾਹਿਤ ਸੁਰ ਸੰਗਮ ਸਭਾ ਇਟਲੀ ਦੇ ਪ੍ਰਧਾਨ ਬਿੰਦਰ ਕੋਲੀਆਂ ਵਾਲ ਦਾ ਨਵਾਂ ਨਾਵਲ”ਪਾਂਧੀ ਉਸ ਪਾਰ ਦੇ” ਬੀਤੇ ਦਿਨ ਵੈਰੋਨਾ ਨੇੜਲੇ ਸ਼ਹਿਰ ਕਲਦੀਏਰੋ ਵਿਖੇ ਲੋਕ ਅਰਪਣ ਕੀਤਾ ਗਿਆ।

ਇਸ ਨਾਵਲ ਨੂੰ ਜਾਰੀ ਕਰਨ ਸਬੰਧੀ ਸਾਹਿਤ ਸੁਰ ਸੰਗਮ ਸਭਾ ਇਟਲੀ ਦੁਆਰਾ ਇਕ ਵਿਸ਼ੇਸ਼ ਇਕੱਤਰਤਾ ਵੈਰੋਨਾ ਨੇੜਲੇ ਸ਼ਹਿਰ ਕਲਦੀਏਰੋ ਵਿਖੇ ਕੀਤੀ ਗਈ।ਸਾਦੇ ਪ੍ਰੰਤੂ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਨਵੇਂ ਨਾਵਲ ਦੀ ਘੁੰਡ ਚਕਾਈ ਮੌਕੇ ਸਾਹਿਤ ਸੁਰ ਸੰਗਮ ਸਭਾ ਇਟਲੀ ਦੇ ਆਹੁਦੇਦਾਰ ਅਤੇ ਸਭਾ ਨਾਲ਼ ਜੁੜੇ ਅਨੇਕਾਂ ਲੇਖਕ ਹਾਜਿਰ ਸਨ।

ਇਸ ਮੌਕੇ ਵਿਸ਼ੇਸ਼ ਕਵੀ ਦਰਬਾਰ ਵੀ ਕੀਤਾ ਗਿਆ।ਸਮਾਗਮ ਦੌਰਾਨ ਪੰਜਾਬ ਦੀ ਧਰਤੀ ਤੋਂ ਪਹੁੰਚੇ ਪ੍ਰਸਿੱਧ ਲੇਖਕ ਚਰਨਜੀਤ ਸਿੰਘ ਜੋਗੀ ਦਾ ਵਿਸ਼ੇਸ਼ ਤੌਰ ਤੇ ਸਨਮਾਨ ਕੀਤਾ ਗਿਆ

Leave a Reply

Your email address will not be published. Required fields are marked *