ਸੂਬਾ ਲਾਸੀਓ ਦੇ ਦੋ ਵੱਖ ਵੱਖ ਗੁਰਦੁਆਰਿਆਂ ਵਿੱਚ 10 ਦਸੰਬਰ ਨੂੰ ਸ਼ਰਧਾ ਨਾਲ ਮਨਾਇਆ ਜਾਵੇਗਾ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਆਗਮਨ ਪੁਰਬ

ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) ਜਗਤ ਗੁਰੂ ਪਹਿਲੇ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਨਾਨਕ ਦੇਵ ਜੀ ਦਾ 554 ਵਾਂ ਆਗਮਨ ਪੁਰਬ ਦੁਨੀਆ ਦੇ ਕੋਨੇ ਕੋਨੇ ਵਿੱਚ ਵਸਦੀਆ ਨਾਨਕ ਲੇਵਾ ਸੰਗਤਾਂ ਵਲੋ ਬਹੁਤ ਹੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ । ਇਸੇ ਲੜੀ ਤਹਿਤ ਇਟਲੀ ਦੇ ਸੂਬਾ ਲਾਸੀਓ ਦੇ ਦੋ ਵੱਖ ਵੱਖ ਗੁਰਦੁਆਰਿਆਂ ਜਿਨ੍ਹਾ ਵਿੱਚ ਗੁਰਦੁਆਰਾ ਬਾਬਾ ਦੀਪ ਸਿੰਘ ਸਭਾ ਅਪ੍ਰੀਲੀਆ (ਲਾਤੀਨਾ) , ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ ਵਿਲੇਂਤਰੀ (ਰੋਮ) ਵਿਖੇ ਪ੍ਰਬੰਧਕ ਵਲੋ ਸਮੂਹ ਸੰਗਤਾਂ ਦੇ ਸਹਿਯੋਗ ਨਾਲ 10 ਦਸੰਬਰ ਦਿਨ ਐਤਵਾਰ ਨੂੰ ਬਹੁਤ ਹੀ ਅਦਬ ਤੇ ਸਤਿਕਾਰ ਨਾਲ ਮਨਾਇਆ ਜਾ ਰਿਹਾ ਹੈ। ਇਸ ਸੰਬੰਧੀ ਦੋਵੇ ਗੁਰਦੁਆਰਿਆਂ ਦੇ ਪ੍ਰਬੰਧਕ ਕਮੇਟੀ ਵਲੋ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਦਿਨ ਐਤਵਾਰ 10 ਦਸੰਬਰ ਨੂੰ ਸ੍ਰੀ ਆਖੰਡ ਪਾਠ ਜੀ ਦੇ ਸੰਪੂਰਨਤਾ ਨਾਲ ਭੋਗ ਪਾਏ ਜਾਣਗੇ ਤੇ ਭੋਗ ਉਪਰੰਤ ਵੱਖ ਵੱਖ ਰਾਗੀ ਸਿੰਘਾ ਤੇ ਕਥਾ ਵਾਚਕਾਂ ਵਲੋ ਗੁਰੂ ਜੀ ਦੇ ਜੀਵਨ ਤੇ ਇਤਿਹਾਸ ਵਾਰੇ ਸੰਗਤਾਂ ਨੂੰ ਜਾਣੂੰ ਕਰਵਾਇਆ ਜਾਵੇਗਾ । ਇਸ ਮੌਕੇ ਗੁਰਦੁਆਰਾ ਬਾਬਾ ਦੀਪ ਸਿੰਘ ਸਭਾ ਅਪ੍ਰੀਲੀਆ ਵਿਖੇ ਬੀਬੀ ਕੁਲਵੀਰ ਕੌਰ ਜੰਡੂ ਸਿੰਘਾ ਤੇ ਸਾਥੀ ਕੀਰਤਨ ਦੁਆਰਾ ਤੇ ਭਾਈ ਗੁਰਮੀਤ ਸਿੰਘ ਕਥਾਵਾਚਕ ਗੁਰਬਾਣੀ ਕਥਾ ਵਿਚਾਰਾਂ ਦੀ ਸਾਂਝ ਨਾਲ ਸੰਗਤਾਂ ਨੂੰ ਨਿਹਾਲ ਕਰਨਗੇ। ਤੇ ਗੁਰਦੁਆਰਾ ਸ੍ਰੀ ਗੁਰੂ ਰਵਿਦਾਸ ਦਰਬਾਰ ਵਿਲੇਂਤਰੀ ਵਿਖੇ ਭਾਈ ਅਮ੍ਰਿੰਤਵੀਰ ਸਿੰਘ ਤੇ ਸਾਥੀਆਂ ਵਲੋ ਕੀਰਤਨ ਦਰਬਾਰ ਸਜਾਇਆ ਜਾਵੇਗਾ। ਦੋਵਾ ਗੁਰਦੁਆਰਾ ਪ੍ਰਬੰਧਕ ਕਮੇਟੀਆਂ ਵੱਲੋਂ ਸੰਗਤਾਂ ਨੂੰ ਨਿਮਰਤਾ ਸਾਹਿਤ ਬੇਨਤੀ ਕੀਤੀ ਗਈ ਹੈ ਕਿ ਗੁਰਦੁਆਰਾ ਸਾਹਿਬ ਵਿਖੇ ਪਹੁੰਚ ਕੇ ਗੁਰੂ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਤੇ ਗੁਰਬਾਣੀ ਸਰਵਣ ਕਰੋ। ਇਸ ਮੌਕੇ ਗੁਰੂ ਦੇ ਲੰਗਰ ਅਤੁੱਟ ਵਰਤਾਏ ਜਾਣਗੇ।

Leave a Reply

Your email address will not be published. Required fields are marked *