ਵੱਡੇ ਸਾਹਿਬਜ਼ਾਦਿਆਂ ਅਤੇ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਮਹਾਨ ਸ਼ਹੀਦੀ ਸਮਾਗਮ ਗੁਰਦੁਆਰਾ ਸੁਖਮਨੀ ਸਾਹਿਬ,ਸੁਜ਼ਾਰਾ ਵਿਖੇ 24 ਦਸੰਬਰ ਨੂੰ

ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) ਗੁਰਦੁਆਰਾ ਸੁਖਮਨੀ ਸਾਹਿਬ,ਸੁਜ਼ਾਰਾ,ਮਾਨਤੋਵਾ ਵਿਖੇ ਵੱਡੇ ਸਾਹਿਬਜ਼ਾਦਿਆਂ ਅਤੇ ਚਮਕੌਰ ਸਾਹਿਬ ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਮਹਾਨ ਸ਼ਹੀਦੀ ਸਮਾਗਮ ਕਰਵਾਏ ਜਾ ਰਹੇ ਹਨ।

ਇਹਨਾਂ ਸਮਾਗਮਾਂ ਦੀ ਜਾਣਕਾਰੀ ਦਿੰਦੇ ਹੋਏ ਪ੍ਰਬੰਧਕ ਕਮੇਟੀ ਵੱਲੋਂ ਦੱਸਿਆ ਗਿਆ ਕਿ ਮਿਤੀ 23 ਦਸੰਬਰ ਦਿਨ ਸ਼ਨੀਵਾਰ ਸ਼ਾਮ ਦੇ ਦੀਵਾਨਾਂ ਵਿੱਚ 07.00 ਤੋਂ 08.00 ਵਜੇ ਤੱਕ ਅਤੇ ਐਤਵਾਰ ਸਵੇਰ ਦੇ ਦੀਵਾਨਾਂ ਵਿੱਚ 11.00 ਤੋਂ 12.30 ਵਜੇ ਤੱਕ ਭਾਈ ਸਕੱਤਰ ਸਿੰਘ ਜੀ ਕਥਾ ਵਾਚਕ ਸੰਗਤਾਂ ਨੂੰ ਗੁਰ ਇਤਿਹਾਸ ਅਤੇ ਗੜ੍ਹੀ ਚਮਕੌਰ ਸਾਹਿਬ ਦੇ ਸ਼ਹੀਦੀ ਸਾਕੇ,ਵੱਡੇ ਸਾਹਿਬਜ਼ਾਦਿਆਂ ਅਤੇ ਸਮੂਹ ਸਿੰਘਾਂ ਦੀ ਲਾਸਾਨੀ ਸ਼ਹਾਦਤ ਦੀ ਕਥਾ-ਵਿਚਾਰ ਦੀ ਸਾਂਝ ਸੰਗਤਾਂ ਨਾਲ ਪਾਉਣਗੇ।

ਪ੍ਰਬੰਧਕ ਕਮੇਟੀ ਵੱਲੋਂ ਸਮੂਹ ਇਲਾਕਾ ਨਿਵਾਸੀ ਸੰਗਤਾਂ ਦੇ ਚਰਣਾਂ ਵਿੱਚ ਬੇਨਤੀ ਹੈ ਕਿ ਗੁਰਦੁਆਰਾ ਸਾਹਿਬ ਵਿਖੇ ਹਾਜ਼ਰੀ ਭਰ ਕੇ ਗੁਰੂ ਸਾਹਿਬ ਜੀ ਦੀਆਂ ਖੁਸ਼ੀਆਂ ਪ੍ਰਾਪਤ ਕਰੋ ਜੀ। ਗੁਰੂ ਕਾ ਲੰਗਰ ਅਤੁੱਟ ਵਰਤੇਗਾ।

Leave a Reply

Your email address will not be published. Required fields are marked *