ਉੱਤਰੀ ਇਟਲੀ ਦੇ ਗੁਰਦੁਆਰਾ ਕਲਗੀਧਰ ਸਾਹਿਬ ਐਸੋ ਲੈਕੋ ਵਿਖੇ ਅਦਬ ਸਤਿਕਾਰ ਸਾਹਿਤ ਮਨਾਇਆ ਗਿਆ ਦਸਮੇਸ਼ ਪਿਤਾ ਗੁਰੂ ਗੋਬਿੰਦ ਸਿੰਘ ਜੀ ਦਾ ਅਵਤਾਰ ਦਿਹਾੜਾ

ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) ਉੱਤਰੀ ਇਟਲੀ ਦੇ ਸੂਬਾ ਲੰਬਾਰਦੀਆ ਦੇ ਗੁਰਦੁਆਰਾ ਕਲਗੀਧਰ ਸਾਹਿਬ ਐਸੋ ਲੈਕੋ ਵਿਖੇ ਸਾਹਿਬ ਏ ਕਮਾਲ ਸਰਬੰਸਦਾਨੀ ਦਸਮੇਸ਼ ਪਿਤਾ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਦੇ ਅਵਤਾਰ ਦਿਹਾੜਾ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਬਹੁਤ ਹੀ ਅਦਬ ਸਤਿਕਾਰ ਤੇ ਉਤਸ਼ਾਹ ਨਾਲ ਮਨਾਇਆ ਗਿਆ।

ਇਸ ਸੰਬੰਧੀ ਪ੍ਰੈੱਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਸਮਾਗਮ ਦੇ ਸੰਬੰਧ ਵਿੱਚ 5 ਜਨਵਰੀ 2024 ਦਿਨ ਸ਼ੁੱਕਰਵਾਰ ਨੂੰ ਇਲਾਹੀ ਬਾਣੀ ਦੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ। ਤੇ 7 ਜਨਵਰੀ ਦਿਨ ਐਤਵਾਰ ਨੂੰ ਸੰਪੂਰਨਤਾ ਦੇ ਨਾਲ ਭੋਗ ਪਾਏ ਗਏ।

ਭੋਗ ਉਪਰੰਤ ਭਾਈ ਦਿਲਬਾਗ ਸਿੰਘ ਕੀਰਤੀਨੀਏ ਜਥੇ ਸਮੇਤ ਗੁਗਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਭਾਈ ਸੁੱਖਵੰਤ ਸਿੰਘ ਕੋਲੋ ਕੀਰਤਨ ਦੀ ਸਿੱਖਿਆ ਲੈ ਰਹੇ ਬੱਚਿਆ ਵਲੋ ਸੰਗਤਾਂ ਨੂੰ ਕੀਰਤਨ ਸਰਵਣ ਕਰਵਾਇਆ ਗਿਆ। ਇਸ ਮੌਕੇ ਸੰਗਤਾਂ ਲਈ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ। ਸਮਾਗਮ ਦੇ ਸਮਾਪਤੀ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਸਮਾਗਮ ਵਿੱਚ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਸਨਮਾਨਿਤ ਕੀਤਾ ਗਿਆ।

Leave a Reply

Your email address will not be published. Required fields are marked *