ਇਟਲੀ ਦੇ ਸ੍ਰੀ ਗੁਰੂ ਰਵਿਦਾਸ ਧਾਮ ਗੁਰਦੁਆਰਾ ਸਾਹਿਬ ਵਿਖੇ ਸ਼ਾਨੋ ਸੌਕਤ ਨਾਲ ਮਨਾਇਆ ਗਿਆ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਆਗਮਨ ਪੁਰਬ

ਰੋਮ (ਕੈਂਥ)ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ ਮਿਸ਼ਨ ਪ੍ਰਤੀ ਸੰਗਤਾਂ ਨੂੰ ਜਾਗਰੂਕ ਕਰ ਰਹੇ ਉੱਤਰੀ ਇਟਲੀ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਰਵਿਦਾਸ ਧਾਮ ਗੁਰਦੁਆਰਾ (ਗੁਰਲਾਗੋ) ਬੈਰਗਾਮੋ (ਇਟਲੀ) ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਜ਼ਾਰਾਂ ਸੰਗਤਾਂ ਦੇ ਸਹਿਯੋਗ ਨਾਲ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਹੇਠ ਮਹਾਨ ਇਨਕਲਾਬੀ ,ਅਧਿਆਤਮਕਵਾਦੀ,ਸ਼੍ਰੋਮਣੀ ਸੰਤ ਯੁੱਗ ਪਲਟਾਊ ,ਗਰੀਬਾਂ ਦੇ ਰਹਿਬਰ ਸਤਿਗੁਰੂ ਰਵਿਦਾਸ ਮਹਾਰਾਜ ਜੀ ਦਾ ਪ੍ਰਕਾਸ਼ ਦਿਹਾੜਾ ਬਹੁਤ ਹੀ ਸ਼ਾਨੋ ਸੌਕਤ ਨਾਲ ਮਨਾਇਆ ਗਿਆ।

ਧੰਨ ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਆਰੰਭੇ ਪਾਠ ਦੇ ਭੋਗ ਉਪੰਰਤ ਵਿਸ਼ਾਲ ਕੀਰਤਨ ਦਰਬਾਰ ਸਜਾਇਆ ਗਿਆ ਜਿਸ ਤੋਂ ਗੁਰੂ ਸਾਹਿਬ ਜੀ ਦੇ ਜੀਵਨ ਪ੍ਰਸੰਗਾਂ ਨੂੰ ਇਟਲੀ ਦੇ ਪ੍ਰਸਿੱਧ ਢਾਡੀ ਜਥੇ ਭਾਈ ਸਤਿਨਾਮ ਸਿੰਘ ਸਰਹਾਲੀ ਦੇ ਜਥੇ ਨੇ ਆਈਆਂ ਹੋਈਆਂ ਸੰਗਤਾਂ ਨੂੰ ਸਰਵਣ ਕਰਵਾਉਂਦਿਆਂ ਸਭ ਨੂੰ ਗੁਰੂ ਸਾਹਿਬ ਦੇ ਰੂਹਾਨੀਅਤ ਵਾਲੇ ਜੀਵਨ ਤੋਂ ਜਾਣੂ ਕਰਵਾਕੇ ਧੰਨ ਗੁਰੂ ਗ੍ਰੰਥ ਸਾਹਿਬ ਨਾਲ ਵੀ ਜੋੜ੍ਹਿਆਂ । ਇਹਨਾਂ ਤੋਂ ਇਲਾਵਾ ਹੋਰ ਵੀ ਆਏ ਹੋਏ ਢਾਡੀ ਜਥਿਆਂ ਨੇ ਅਤੇ ਸੰਗਤਾਂ ਨੇ ਗੁਰੂ ਸਾਹਿਬ ਦਾ ਗੁਣਗਾਨ ਕੀਤਾ ।

ਇਸ ਮੌਕੇ ਗੁਰੂ ਦੇ ਜੈਕਾਰਿਆਂ ਲਗਾ ਰਹੀ ਸੰਗਤ ਦੀ ਸ਼ਰਧਾ ਤੇ ਉਤਸ਼ਾਹ ਦੇਖਣਯੋਗ ਸੀ।ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਈਆਂ ਹੋਈਆਂ ਸੰਗਤਾਂ ਦਾ ਜਿੱਥੇ ਕੋਟਿਨ ਕੋਟਿਨ ਧੰਨਵਾਦ ਕੀਤਾ ਉੱਥੇ ਹਾਜਰ ਗੁਰੂਘਰ ਦੇ ਸੇਵਾਦਾਰਾ ਦਾ ਸਿਰੋਪੇ ਪਾਕੇ ਸਨਮਾਨ ਵੀ ਕੀਤਾ । ਆਈਆਂ ਹੋਈਆਂ ਹਜ਼ਾਰਾਂ ਸੰਗਤਾਂ ਦਾ ਗੂਰਘਰ ਵੱਲੋ ਅਤੇ ਹੋਰ ਗੂਰੂਘਰਾਂ ਦੀਆਂ ਪ੍ਰਬੰਧਕਾਂ ਕਮੇਟੀਆਂ ਵੱਲੋਂ ਗੁਰੂ ਕੇ ਅਟੁੱਟ ਲੰਗਰਾਂ ਦਾ ਪ੍ਰਬੰਧ ਕੀਤਾ ਗਿਆ ਸੀ ।

Leave a Reply

Your email address will not be published. Required fields are marked *