31 ਮਾਰਚ 2024 ਦਿਨ ਐਤਵਾਰ ਨੂੰ ਹੋਵਾਗਾ ਵਿਸ਼ਾਲ ਗੁਰਮਿਤ ਸਮਾਗਮ
ਰੋਮ ਇਟਲੀ(ਗੁਰਸ਼ਰਨ ਸਿੰਘ ਸੋਨੀ) ਸਤਿਗੁਰੂ ਰਵਿਦਾਸ ਮਹਾਰਾਜ ਜੀ ਦੇ 647ਵੇਂ ਆਗਮਨ ਪੁਰਬ ਨੂੰ ਸਮਰਪਿਤ ਜਿੱਥੇ ਦੇਸ਼ਾਂ ਵਿਦੇਸ਼ਾ ਵਿੱਚ ਸੰਗਤਾਂ ਵਲੋ ਵਿਸ਼ਾਲ ਗੁਰਮਿਤ ਸਮਾਗਮ ਤੇ ਨਗਰ ਕੀਰਤਨ ਸਜਾਏ ਜਾਂ ਰਹੇ ਹਨ। ਉੱਥੇ ਇਟਲੀ ਦੇ ਰੋਮ ਇਲਾਕੇ ਦੇ ਪ੍ਰਸਿੱਧ ਸ਼ਹਿਰ ਵਿਲੇਂਤਰੀ ਵਿਖੇ ਸਥਿੱਤ ਗੁਰਦੁਆਰਾ ਸ਼੍ਰੀ ਗੁਰੂ ਰਵਿਦਾਸ ਦਰਬਾਰ ਵਿਖੇ ਪ੍ਰਬੰਧਕ ਕਮੇਟੀ ਵੱਲੋਂ ਸਮੂਹ ਸੰਗਤ ਦੇ ਸਹਿਯੋਗ ਨਾਲ ਗੁਰਦੁਆਰਾ ਸਾਹਿਬ ਵਿਖੇ 8 ਮਾਰਚ ਤੋ ਲੜੀਵਾਰ ਸਮਾਗਮਾ ਦੀ ਆਰੰਭਤਾਂ ਕੀਤੀ ਗਈ ਹੈ।
ਇਨ੍ਹਾਂ ਸਮਾਗਮਾਂ ਦੇ ਬਾਰੇ ਪ੍ਰੈੱਸ ਨਾਲ ਗੱਲਵਾਤ ਕਰਦਿਆਂ ਗੁਰਦੁਆਰਾ ਪ੍ਰਬੰਧਕ ਕਮੇਟੀ ਦੱਸਿਆ ਕਿ ਇਸ ਮਹਾਨ ਤੇ ਪਵਿੱਤਰ ਦਿਵਸ ਮੌਕੇ 29 ਮਾਰਚ ਦਿਨ ਸ਼ੁਕਰਵਾਰ ਨੂੰ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੀ 11 ਵਜੇ ਆਰੰਭਤਾ ਹੋਵੇਗੀ। ਤੇ 31 ਮਾਰਚ ਦਿਨ ਐਤਵਾਰ ਸਵੇਰੇ 10 ਵਜੇ ਨਿਸ਼ਾਨ ਸਾਹਿਬ ਦੇ ਬਸਤਰ ਬਦਲਣ ਦੀ ਸੇਵਾ ਕੀਤੀ ਜਾਵੇਗੀ। ਉਪਰੰਤ 11 ਵਜੇ ਸ਼੍ਰੀ ਆਖੰਡ ਪਾਠ ਸਾਹਿਬ ਜੀ ਦੇ ਸੰਪੂਰਨਤਾਂ ਨਾਲ ਭੋਗ ਪਾਏ ਜਾਣਗੇ। ਉਪਰੰਤ ਪੰਥ ਦੇ ਪ੍ਰਸਿੱਧ ਕੀਰਤਾਨੀਏ ਭਾਈ ਗੁਰਮੀਤ ਸਿੰਘ ਸੰਧੂ (ਇੰਗਲੈਡ ਵਾਲੇ) ਸੰਗਤਾਂ ਕੀਰਤਨ ਸਰਵਣ ਕਰਵਾਉਣਗੇ।
ਪ੍ਰਬੰਧਕਾਂ ਵਲੋ ਹੋਰ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ 8 ਮਾਰਚ ਤੋ ਲੈ ਕੇ 25 ਮਾਰਚ 2024 ਤੱਕ ਹਰ ਹਫਤੇ ਸ਼ੁਕਰਵਾਰ ਨੂੰ ਸ੍ਰੀ ਆਖੰਡ ਪਾਠ ਸਾਹਿਬ ਸੰਗਤਾਂ ਵਲੋ ਆਰੰਭ ਹੋਣਗੇ ਤਾ ਹਰ ਐਤਵਾਰ ਹਫਤਾਵਾਰੀ ਗੁਰਮਿਤ ਸਮਾਗਮ ਮੌਕੇ ਸ੍ਰੀ ਆਖੰਡ ਪਾਠ ਸਾਹਿਬ ਜੀ ਦੇ ਭੋਗ ਪਾਏ ਜਾਣਗੇ। ਤੇ ਵੱਖ ਵੱਖ ਜੱਥਿਆ ਵਲੋ ਕੀਰਤਨ ਦਰਬਾਰ ਸਜਾਏ ਜਾਣਗੇ। ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਇਲਾਕੇ ਭਰ ਦੀਆ ਸਮੂਹ ਸੰਗਤਾਂ ਨੂੰ ਬੇਨਤੀ ਕੀਤੀ ਗਈ ਹੈ ਕਿ ਇਸ ਗੁਰਮਿਤ ਸਮਾਗਮਾਂ ਦਾ ਬਣਕੇ ਗੁਰੂ ਦੀਆਂ ਖੁਸ਼ੀਆਂ ਪ੍ਰਾਪਤ ਕਰੋ। ਇਸ ਮੌਕੇ ਗੁਰੂ ਦੇ ਅਨੇਕਾਂ ਪ੍ਰਕਾਰ ਦੇ ਲੰਗਰ ਅਟੁੱਟ ਵਰਤਾਏ ਜਾਣਗੇ।