ਉੱਤਰੀ ਇਟਲੀ ਦੇ ਗੁਰਦੁਆਰਾ ਕਲਗੀਧਰ ਸਾਹਿਬ ਐਸੋ ਲੈਕੋ ਵਿਖੇ ਨਾਨਕਸ਼ਾਹੀ ਕੰਲੈਡਰ ਅਨੁਸਾਰ ਨਵਾਂ ਸਾਲ ਤੇ ਹੋਲੇ ਮਹੱਲੇ ਨੂੰ ਸਮਰਪਿਤ ਕਰਵਾਇਆ ਗਿਆ ਗੁਰਮਿਤ ਸਮਾਗਮ

ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) ਉੱਤਰੀ ਇਟਲੀ ਦੇ ਸੂਬਾ ਲੰਬਾਰਦੀਆ ਦੇ ਗੁਰਦੁਆਰਾ ਕਲਗੀਧਰ ਸਾਹਿਬ ਐਸੋ ਲੈਕੋ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਨਾਨਕਸ਼ਾਹੀ ਕੰਲੈਡਰ ਅਨੁਸਾਰ ਨਵੇ ਸਾਲ ਦੀ ਆਮਦ ਅਤੇ ਹੋਲੇ ਮਹੱਲੇ ਨੂੰ ਸਮਰਪਿਤ ਇੱਕ ਵਿਸ਼ਾਲ ਗੁਰਮਿਤ ਸਮਾਗਮ ਕਰਵਾਇਆ ਗਿਆ। ਇਸ ਸੰਬੰਧੀ ਪ੍ਰੈੱਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਇਸ ਸਮਾਗਮ ਦੇ ਸੰਬੰਧ ਵਿੱਚ 15 ਮਾਰਚ 2024 ਦਿਨ ਸ਼ੁੱਕਰਵਾਰ ਨੂੰ ਇਲਾਹੀ ਬਾਣੀ ਦੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ। ਤੇ 17 ਮਾਰਚ ਦਿਨ ਐਤਵਾਰ ਨੂੰ ਸੰਪੂਰਨਤਾ ਦੇ ਨਾਲ ਭੋਗ ਪਾਏ ਗਏ। ਭੋਗ ਉਪਰੰਤ ਭਾਈ ਕਸ਼ਮੀਰ ਸਿੰਘ ਵਲੋ ਕਥਾ ਵਿਚਾਰਾਂ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਉਪਰੰਤ ਦਿਲਬਾਗ ਸਿੰਘ ਗੁਰਦਾਸਪੁਰੀਏ ਦੇ ਕੀਰਤੀਨੀਏ ਜਥੇ ਸਮੇਤ ਗੁਗਦੁਆਰਾ ਸਾਹਿਬ ਦੇ ਗ੍ਰੰਥੀ ਸਿੰਘ ਭਾਈ ਸੁੱਖਵੰਤ ਸਿੰਘ ਕੋਲੋ ਕੀਰਤਨ ਦੀ ਸਿੱਖਿਆ ਲੈ ਰਹੇ ਬੱਚਿਆ ਵਲੋ ਸੰਗਤਾਂ ਨੂੰ ਕੀਰਤਨ ਸਰਵਣ ਕਰਵਾਇਆ ਗਿਆ। ਇਸ ਮੌਕੇ ਸੰਗਤਾਂ ਲਈ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ। ਸਮਾਗਮ ਦੇ ਸਮਾਪਤੀ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਸਮਾਗਮ ਵਿੱਚ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਸਨਮਾਨਿਤ ਕੀਤਾ ਗਿਆ।

Leave a Reply

Your email address will not be published. Required fields are marked *