ਸ਼੍ਰੀ ਗੁਰੂ ਰਵਿਦਾਸ ਟੈਂਪਲ ਵਿਚੈਂਸਾ ਵੱਲੋਂ ਸਤਿਗੁਰੂ ਰਵਿਦਾਸ ਮਹਾਰਾਜ ਜੀਓ ਦੇ 647ਵੇਂ ਪ੍ਰਕਾਸ਼ ਦਿਵਸ ਨੂੰ ਸਮਰਪਿਤ 20ਵਾਂ ਵਿਸ਼ਾਲ ਨਗਰ ਕੀਰਤਨ 6 ਅਪ੍ਰੈਲ ਦਿਨ ਸ਼ਨੀਵਾਰ ਨੂੰ ਮੋਨਤੇਕਿਓ ਮਾਜੋਰੇ

ਰੋਮ(ਕੈਂਥ)ਦੁਨੀਆਂ ਨੂੰ ਵਹਿਮਾਂ ਭਰਮਾਂ ਤੋਂ ਬਾਹਰ ਕੱਢ ਕੇ ਸਿਰਫ਼ “ਅਕਾਲ ਪੁਰਖ ਹਰਿ” ਨਾਲ ਜੋੜਨ ਵਾਲੇ ਕਾਂਸ਼ੀ ਦੀ ਧਰਤੀ ਸੀਰ ਗੋਵਰਧਨ ਉਪੱਰ 14ਵੀਂ ਸਦੀ ਵਿੱਚ ਅਵਤਾਰ ਧਾਰਨ ਵਾਲੇ ਮਹਾਨ ਕ੍ਰਾਂਤੀਕਾਰੀ,ਯੁੱਗ ਪੁਰਸ਼ ,ਅਧਿਆਤਮਕਬਾਦੀ,ਸ਼੍ਰੋਮਣੀ ਸੰਤ ਸਤਿਗੁਰੂ ਰਵਿਦਾਸ ਮਹਾਰਾਜ ਜੀE ਜਿਹਨਾਂ ਦਾ 647ਵਾਂ ਆਗਮਨ ਪੁਰਬ ਨੂੰ ਵਿਸ਼ਵ ਭਰ ਵਿੱਚ ਸੰਗਤਾਂ ਵੱਲੋਂ ਬਹੁਤ ਹੀ ਸਤਿਕਾਰ ਤੇ ਸ਼ਰਧਾਪੂਰਵਕ ਮਨਾ ਰਹੀਆਂ ਹਨ ।ਇਟਲੀ ਵਿੱਚ ਵੀ ਇਸ ਪਾਵਨ ਤੇ ਪਵਿੱਤਰ ਦਿਵਸ ਸੰਬਧੀ ਭਗਤੀ ਲਹਿਰ ਦਾ ਮਹਾਂ ਕੁੰਭ ਦੇਖਣ ਨੂੰ ਮਿਲ ਰਿਹਾ ਹੈ ਜਿਸ ਤਹਿਤ ਇਟਲੀ ਦੇ ਸੂਬੇ ਵੈਨੇਤੋ ਦੇ ਜਿ਼ਲ੍ਹਾ ਵਿਚੈਂਸਾ ਦੇ ਸ਼ਹਿਰ ਮੋਨਤੇਕਿਓ ਮਾਜੋਰੇ ਸਥਿਤ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਰਵਿਦਾਸ ਟੈਂਪਲ ਵਿਖੇ ਗੁਰਦੁਆਰਾ ਸਾਹਿਬ ਦੀ ਪ੍ਰਬੰਧਕ ਕਮੇਟੀ ਵੱਲੋਂ ਇਟਲੀ ਦੀ ਸਮੂਹ ਸੰਗਤ ਦੇ ਸਹਿਯੋਗ ਨਾਲ ਸਤਿਗੁਰੂ ਰਵਿਦਾਸ ਮਹਾਰਾਜ ਜੀਓ ਦਾ 647ਵਾਂ ਪ੍ਰਕਾਸ਼ ਦਿਵਸ 6 ਤੇ 7 ਅਪ੍ਰੈਲ ਦਿਨ ਸ਼ਨੀਵਾਰ ਤੇ ਐਤਵਾਰ ਨੂੰ ਬਹੁਤ ਹੀ ਸ਼ਾਨੋ ਸੌਕਤ ਤੇ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ ।ਇਹ ਗੁਰਦੁਆਰਾ ਸਾਹਿਬ ਪਿਛਲੇ 2 ਦਹਾਕਿਆਂ ਤੋਂ ਵੀ ਵਧੇਰੇ ਸਮੇਂ ਤੋਂ ਇਟਲੀ ਵਿੱਚ ਸਤਿਗੁਰੂ ਰਵਿਦਾਸ ਮਹਾਰਾਜ ਜੀਓ ਦੇ ਮਿਸ਼ਨ ਦਾ ਝੰਡਾ ਬੁਲੰਦ ਕਰਦਾ ਆ ਰਿਹਾ ਹੈ ਤੇ ਹਰ ਸਾਲ ਵਿਸ਼ਾਲ ਨਗਰ ਕੀਰਤਨ ਵੀ ਸਜਾਉਂਦਾ ਆ ਰਿਹਾ ਹੈ ਤੇ ਇਸ ਵਾਰ ਇਸ ਗੁਰਦੁਆਰਾ ਸਾਹਿਬ ਵੱਲੋਂ ਆਪਣਾ 20ਵਾਂ ਵਿਸ਼ਾਲ ਨਗਰ ਕੀਰਤਨ 6 ਅਪ੍ਰੈਲ ਦਿਨ ਸ਼ਨੀਵਾਰ ਨੂੰ ਰਵਿਦਾਸੀਆ ਧਰਮ ਦੇ ਅਨੁਸਾਰ ਧੰਨ ਸ਼੍ਰੀ ਗੁਰੂ ਰਵਿਦਾਸ ਮਹਾਰਾਜ ਜੀਓ ਦੀ ਅੰਮ੍ਰਿਤਬਾਣੀ ਦੀ ਛੱਤਰ ਛਾਇਆ ਹੇਠ ਸਜਾਇਆ ਜਾ ਰਿਹਾ ਹੈ।ਜਿਸ ਵਿੱਚ ਸਤਿਗੁਰਾਂ ਦੀ ਮਹਿਮਾਂ ਦਾ ਗੁਣਗਾਨ ਕੀਤਾ ਜਾਵੇ।7 ਅਪ੍ਰੈਲ ਦਿਨ ਐਤਵਾਰ ਨੂੰ ਆਰੰਭੇ ਆਖੰਡ ਜਾਪ ਸ਼੍ਰੀ ਅੰਮ੍ਰਿਤਬਾਣੀ ਦੇ ਭੋਗ ਉਪੰਰਤ ਵਿਸ਼ਾਲ ਕੀਰਤਨ ਦਰਬਾਰ ਸਜੇਗਾ ਜਿਸ ਵਿੱਚ ਭਾਰਤ ਪੰਜਾਬ ਦੀ ਧਰਤੀ ਤੋਂ ਉਚੇਚੇ ਤੌਰ ਤੇ 108 ਸੰਤ ਗੁਰਦੀਪ ਗਿਰੀ ਜੀ ਪਠਾਨਕੋਟ ਵਾਲੇ,ਰਵਿਦਾਸੀਆ ਸਮਾਜ ਦੇ ਆਵਾਜ਼ -ਏ-ਕੌਮ 108 ਸੰਤ ਕ੍ਰਿਸ਼ਨ ਨਾਥ ਚਹੇੜੂ ਵਾਲੇ ਤੇ ਮਿਸ਼ਨਰੀ ਪ੍ਰਚਾਰਕ ਭਾਈ ਸਤਨਾਮ ਸਿੰਘ ਹੁਸੈ਼ਨਪੁਰ ਪਹੁੰਚ ਰਹੇ ਹਨ ਜੋ ਕਿ ਸਤਿਗੁਰੂ ਰਵਿਦਾਸ ਮਹਾਰਾਜ ਜੀਓ ਦੇ ਮਿਸਨ ਤੋਂ ਸੰਗਤਾਂ ਨੂੰ ਜਾਣੂ ਕਰਵਾਉਣੇ।ਇਟਲੀ ਵਿੱਚ ਇਲਾਹੀ ਬਾਣੀ ਦਾ ਰਸ ਭਿੰਨਾ ਕੀਰਤਨ ਕਰਨ ਵਾਲਾ ਜੱਥਾ ਬੀਬੀ ਭੁਪਿੰਦਰ ਕੌਰ ਬਰੇਨਦੋਲਾ ਵਾਲੇ ਵੀ ਸੰਗਤਾਂ ਦੇ ਸਨਮੁੱਖ ਹੋਣਗੇ।ਇਟਾਲੀਅਨ ਇੰਡੀਅਨ ਪ੍ਰੈੱਸ ਕਲੱਬ ਨੂੰ ਇਹ ਜਾਣਕਾਰੀ ਸ਼੍ਰੀ ਗੁਰੂ ਰਵਿਦਾਸ ਟੈਂਪਲ ਮੋਨਤੇਕਿਓ ਮਾਜੋਰ(ਵਿਚੈਂਸਾ)ਦੇ ਮੁੱਖ ਸੇਵਾਦਾਰ ਪਰਮਜੀਤ ਵਿਚੈਂਸਾ ਨੇ ਦਿੰਦਿਆਂ ਕਿਹਾ ਕਿ ਸਮੂਹ ਸੰਗਤ ਇਸ ਵਿਸ਼ਾਲ ਪ੍ਰਕਾਸ਼ ਦਿਵਸ ਸਮਾਗਮ ਵਿੱਚ ਹੁੰਮ-ਹੁੰਮਾ ਕੇ ਹਾਜ਼ਰੀ ਭਰਕੇ ਗੁਰੂ ਦੀਆਂ ਖੁਸ਼ੀਆ ਪ੍ਰਾਪਤ ਕਰੇ।

Leave a Reply

Your email address will not be published. Required fields are marked *