ਗੁਰਦੁਆਰਾ ਕਲਗੀਧਰ ਸਾਹਿਬ ਐਸੋ ਲੈਕੋ ਵਿਖੇ ਖਾਲਸਾ ਸਾਜਨਾ ਦਿਵਸ ਨੂੰ ਸਮਰਪਿਤ ਕਰਵਾਇਆ ਗਿਆ ਗੁਰਮਿਤ ਸਮਾਗਮ

ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) ਉੱਤਰੀ ਇਟਲੀ ਦੇ ਸੂਬਾ ਲੰਬਾਰਦੀਆ ਦੇ ਗੁਰਦੁਆਰਾ ਕਲਗੀਧਰ ਸਾਹਿਬ ਐਸੋ ਲੈਕੋ ਵਿਖੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਖਾਲਸਾ ਸਾਜਨਾ ਦਿਵਸ ਤੇ ਵਿਸਾਖੀ ਨੂੰ ਸਮਰਪਿਤ ਇੱਕ ਵਿਸ਼ਾਲ ਗੁਰਮਿਤ ਸਮਾਗਮ ਕਰਵਾਇਆ ਗਿਆ। ਇਸ ਸੰਬੰਧੀ ਪ੍ਰੈੱਸ ਨਾਲ ਜਾਣਕਾਰੀ ਸਾਂਝੀ ਕਰਦਿਆਂ ਪ੍ਰਬੰਧਕਾਂ ਨੇ ਦੱਸਿਆ ਕਿ ਇਲਾਹੀ ਬਾਣੀ ਦੇ ਸ੍ਰੀ ਆਖੰਡ ਪਾਠ ਸਾਹਿਬ ਆਰੰਭ ਕਰਵਾਏ ਗਏ ਸਨ। ਜਿਨ੍ਹਾ ਦੇ ਬੀਤੇ ਐਤਵਾਰ ਸੰਪੂਰਨਤਾ ਦੇ ਨਾਲ ਭੋਗ ਪਾਏ ਗਏ । ਭੋਗ ਉਪਰੰਤ ਭਾਈ ਕਸ਼ਮੀਰ ਸਿੰਘ ਵਲੋ ਕਥਾ ਵਿਚਾਰਾਂ ਕਰਕੇ ਸੰਗਤਾਂ ਨੂੰ ਨਿਹਾਲ ਕੀਤਾ। ਇਸ ਮੌਕੇ ਗ੍ਰੰਥੀ ਸਿੰਘ ਭਾਈ ਸੁੱਖਵੰਤ ਸਿੰਘ ਕੋਲੋ ਕੀਰਤਨ ਦੀ ਸਿੱਖਿਆ ਲੈ ਰਹੇ ਬੱਚਿਆ ਵਲੋ ਸੰਗਤਾਂ ਨੂੰ ਕੀਰਤਨ ਸਰਵਣ ਕਰਵਾਇਆ ਗਿਆ। ਉਪਰੰਤ ਪੰਥ ਦੇ ਪ੍ਰਸਿੱਧ ਭਾਈ ਸੁਖਵੀਰ ਸਿੰਘ ਭੌਰ ਦੇ ਢਾਡੀ ਜਥੇ ਵਲੋ ਢਾਡੀ ਵਾਰਾਂ ਨਾਲ ਸੰਗਤਾਂ ਨਿਹਾਲ ਕੀਤਾ ਗਿਆ। ਇਸ ਮੌਕੇ ਸੰਤ ਜਰਨੈਲ ਸਿੰਘ ਗੁਰਮੱਖ ਗੱਤਕਾਂ ਅਕੈਂਡਮੀ ਦੇ ਸਿੰਘਾਂ ਨਲੋ ਗੱਤਕੇ ਦੇ ਜੌਹਰ ਦਿਖਾਏ ਗਏ। ਸੰਗਤਾਂ ਲਈ ਗੁਰੂ ਦੇ ਲੰਗਰ ਅਤੁੱਟ ਵਰਤਾਏ ਗਏ। ਸਮਾਗਮ ਦੇ ਸਮਾਪਤੀ ਮੌਕੇ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋ ਸਮਾਗਮ ਵਿੱਚ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਨੂੰ ਗੁਰੂ ਘਰ ਦੀ ਬਖਸ਼ਿਸ਼ ਸਿਰੋਪਾਓ ਦੇ ਸਨਮਾਨਿਤ ਕੀਤਾ ਗਿਆ।

Leave a Reply

Your email address will not be published. Required fields are marked *