ਪੰਜਾਬੀ ਓਵਰਸੀਜ਼ ਸਪੋਰਟਸ ਐਂਡ ਕਲੱਚਰ ਕਲੱਬ ਐਮਸਟਰਡਮ (ਹਾਲੈਂਡ)ਵੱਲੋਂ 19 ਮਈ ਨੂੰ 20ਵਾਂ ਫੁੱਟਬਾਲ ਟੂਰਨਾਮੈਂਟ ਤੇ ਸੱਭਿਆਚਾਰਕ ਮੇਲਾ

ਰੋਮ(ਕੈਂਥ)ਪਿਛਲੇ 2 ਦਹਾਕਿਆਂ ਤੋਂ ਪੰਜਾਬੀ ਸੱਭਿਆਚਾਰ ਨੂੰ ਪ੍ਰਫੁੱਲਤ ਕਰਨ ਤੇ ਨੌਜਵਾਨ ਵਰਗ ਨੂੰ ਖੇਡਾਂ ਨਾਲ ਜੋੜਨ ਦੇ ਉਪਰਾਲੇ ਕਰਦਾ ਆ ਰਿਹਾ ਯੂਰਪ ਦਾ ਨਾਮੀ ਪੰਜਾਬੀ ਓਵਰਸੀਜ਼ ਸਪੋਰਟਸ ਐਂਡ ਕਲੱਚਰ ਕਲੱਬ ਐਮਸਟਰਡਮ (ਹਾਲੈਂਡ)ਜਿਹੜਾ 19 ਮਈ ਦਿਨ ਐਤਵਾਰ 2024 ਨੂੰ ਆਪਣਾ 20ਵਾਂ ਫੁੱਟਬਾਲ ਟੂਰਨਾਮੈਂਟ ਅਤੇ ਪੰਜਾਬੀ ਸੱਭਿਆਚਾਰ ਪ੍ਰੋਗਰਾਮ ਸਪੋਰਟਸ ਪਾਰਕ ਨਿਊ ਸਲੋਟਨ ਸਲੋਟਰਵਿਗ 1045 (ਐਮਸਟਰਡਮ)ਵਿਖੇ ਬਹੁਤ ਹੀ ਸ਼ਾਨੋ-ਸ਼ੌਕਤ ਤੇ ਧੂਮ-ਧਾਮ ਨਾਲ ਕਰਵਾ ਰਿਹਾ ਹੈ।

ਇਟਾਲੀਅਨ ਇੰਡੀਅਨ ਪ੍ਰੈੱਸ ਕਲੱਬ ਨੂੰ ਇਹ ਜਾਣਕਾਰੀ ਸੁਰਿੰਦਰ ਸਿੰਘ ਰਾਣਾ,ਪ੍ਰਿਥੀਪਾਲ ਸਿੰਘ ਬੁੱਟਰ ਤੇ ਬਲਜੀਤ ਸਿੰਘ ਜੱਸੜ ਨੇ ਸਾਝੈ ਤੌਰ ਤੇ ਦਿੰਦਿਆਂ ਕਿਹਾ ਕਿ ਇਹ ਮੇਲਾ ਸਵੇਰੇ 9 ਵਜੇ ਤੋਂ 7 ਵਜੇ ਸ਼ਾਮ ਤੱਕ ਹੋਵੇਗਾ ਜਿਸ ਵਿੱਚ ਇਲਾਕੇ ਦਾ ਸਮੂਹ ਭਾਰਤੀ ਭਾਈਚਾਰਾ ਪਰਿਵਾਰਾਂ ਸਮੇਤ ਸਿ਼ਰਕਤ ਕਰੇਗਾ।

ਇਸ ਵਿਸ਼ਾਲ ਮੇਲੇ ਵਿੱਚ ਜਿੱਥੇ ਫੁੱਟਬਾਲ ਦੀਆਂ ਟੀਮਾਂ ਦੇ ਫਸਵੇਂ ਮੈਚ ਹੋਣਗੇ ਉੱਥੇ ਪੰਜਾਬੀ ਸੱਭਿਆਚਾਰ ਦੀਆਂ ਬਾਤਾਂ ਪਾਉਣ ਲਈ ਪ੍ਰਸਿੱਧ ਲੋਕ ਗਾਇਕ ਦਵਿੰਦਰ ਦਿਲ ਅਤੇ ਮਿਲਾਨ ਮਿਊਜੀਕਲ ਗੁਰੁੱਪ ਇਟਲੀ ਵਾਲੇ ਪਹੁੰਚ ਰਹੇ ਹਨ। ਮੇਲਾ ਪੂਰੀ ਤਰ੍ਹਾਂ ਨਸ਼ਾ ਮੁੱਕਤ ਹੈ ਜਿਹੜਾ ਕਿ ਖੇਡਾਂ ਅਤੇ ਪੰਜਾਬੀ ਸੱਭਿਆਚਾਰ ਨੂੰ ਸਮਰਪਿਤ ਹੈ ।

Leave a Reply

Your email address will not be published. Required fields are marked *