ਪ੍ਰਸਿੱਧ ਲੋਕ ਗਾਇਕ ਬਲਵੀਰ ਸ਼ੇਰਪੁਰੀ ਦਾ ਭ੍ਰਿਸ਼ਟਾਚਾਰ ਖਿਲਾਫ ਨਵਾਂ ਟਰੈਕ , ਰਜਿੰਦਰ ਰਾਣਾ ਐਡਵੋਕੇਟ।

ਸੁਲਤਾਨਪੁਰ ਲੋਧੀ 9 ਜੂਨ, ਰਾਜ ਹਰੀਕੇ ਪੱਤਣ। ਇੰਟਰਨੈਸ਼ਨਲ ਪ੍ਰਸਿੱਧ ਲੋਕ ਗਾਇਕ ਬਲਵੀਰ ਸ਼ੇਰਪੁਰੀ ਖਰਾਬ ਸਿਸਟਮ ਅਤੇ ਭ੍ਰਿਸ਼ਟਾਚਾਰ ਖ਼ਿਲਾਫ਼ ਨਵੇਂ ਟਰੈਕ (ਲੋਕ /ਸਰਕਾਰਾਂ) ਰਾਹੀਂ ਸਮੇ ਦੀ ਤਿਰਾਸਦੀ ਬਿਆਨ ਕਰਨ ਜਾ ਰਹੇ ਹਨ।

ਜਾਣਕਾਰੀ ਅਨੁਸਾਰ ਬਾਰ ਐਸੋਸੀਏਸ਼ਨ ਦੇ ਸਾਬਕਾ ਪ੍ਰਧਾਨ ਸ ਰਜਿੰਦਰ ਸਿੰਘ ਰਾਣਾ ਐਡਵੋਕੇਟ ਦੀ ਪੇਸ਼ਕਸ਼ ਅਤੇ (ਬੀ ਐੱਸ ਰਿਕਾਰਡਜ਼) ਦੇ ਬੈਨਰ ਹੇਠ ਸੋਸ਼ਲ ਮੀਡੀਆ ਤੇ ਜਲਦ ਰਿਲੀਜ਼ ਹੋਣ ਜਾ ਰਿਹਾ ਹੈ। ਇਸ ਟਰੈਕ ਦਾ ਮਿਊਜ਼ਿਕ ਪ੍ਰਸਿੱਧ ਸੰਗੀਤਕਾਰ ਹਰੀ ਅਮਿਤ ਅਤੇ ਵੀਡੀਓ ਐਡੀਟਰ ਡਾਇਰੈਕਟਰ ਐਡੀਟਰ ਕੁਲਦੀਪ ਸਿੰਘ ਵੱਲੋਂ ਤਿਆਰ ਕੀਤਾ ਗਿਆ ਹੈ।

ਗਾਇਕ ਬਲਵੀਰ ਸ਼ੇਰਪੁਰੀ ਨੇ ਇਸ ਟ੍ਰੈਕ ਖੁਦ ਕਲਮਬੱਧ ਕੀਤਾ ਹੈ ਜੋ ਕਿ ਜਲਦ ਹੀ ਲੋਕਾਂ ਦੀ ਕਚਹਿਰੀ ਵਿੱਚ ਪੇਸ਼ ਕੀਤਾ ਜਾਵੇਗਾ।

Leave a Reply

Your email address will not be published. Required fields are marked *