ਸਬਾਊਦੀਆ ਵਿਖੇ ਮਨਾਏ ਸਤਿਗਰੂ ਰਵਿਦਾਸ ਮਹਾਰਾਜ ਜੀਓ ਦੇ 648ਵੇਂ ਪ੍ਰਕਾਸ਼ ਪੁਰਬ ਮੌਕੇ ਆਇਆ ਸੰਗਤਾਂ ਦਾ ਹੜ੍ਹ,ਬੋਲੇ ਸੋ ਨਿਰਭੈ ਦੇ ਜੈਕਾਰਿਆ ਨਾਲ ਗੂੰਜਿਆ ਸ਼ਹਿਰ ਸਬਾਊਦੀਆ
ਰੋਮ(ਦਲਵੀਰ ਸਿੰਘ ਕੈਂਥ)ਧੰਨ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀਓ ਮਹਾਰਾਜ ਜਿਹਨਾਂ ਦੀ ਬਾਣੀ ਸਮੁੱਚੀ ਮਨੁੱਖਤਾ ਨੂੰ ਰਲ-ਮਿਲ ਅਕਾਲ ਪੁਰਖ ਦੀ ਉਸਤਤਿ ਕਰਨ ਦਾ ਸੰਦੇਸ਼ ਦਿੰਦੀ ਹੈ ਉਸ ਵਿੱਚ ਦੁੱਤਕਾਰੇ,ਲਤਾੜੇ ਤੇ ਪਛਾੜੇ ਸਮਾਜ ਦੇ ਹੱਕਾਂ ਖਾਤਿਰ ਸਾਰੀ ਜਿੰਦਗੀ ਸੰਘਰਸ਼ ਕਰਨ ਵਾਲੇ ਗਰੀਬਾ ਦੇ ਮਸੀਹਾ ,ਮਹਾਨ ਕ੍ਰਾਂਤੀਕਾਰੀ, ਅਧਿਆਤਮਕਵਾਦੀ,ਸ਼੍ਰੋਮਣੀ ਸੰਤ ਧੰਨ-ਧੰਨ ਸਤਿਗੁਰੂ ਰਵਿਦਾਸ ਮਹਾਰਾਜ ਜੀ ਦੀ ਸ਼ੁਸ਼ੋਭਿਤ ਇਨਕਲਾਬੀ ਬਾਣੀ ਸਾਨੂੰ ਸਭ ਵਹਿਮਾਂ-ਭਰਮਾਂ ਤੋਂ ਬਾਹਰ ਕੱਢ ਸਿਰਫ਼ ਮਾਧੋ(ਅਕਾਲ ਪੁਰਖ) ਦੀ ਬੰਦਗੀ ਕਰਨ ਦਾ ਹੋਕਾ ਦਿੰਦੀ ਹੈ ਤੇ ਇਹਨਾਂ ਰਹਿਬਰਾਂ ਦਾ 648ਵਾਂ ਪ੍ਰਕਾਸ਼ ਦਿਵਸ ਦੁਨੀਆਂ ਭਰ ਵਿੱਚ ਸਮੂਹ ਸੰਗਤਾਂ ਵੱਲੋਂ ਬਹੁਤ ਹੀ ਸ਼ਰਧਾ ਭਾਵਨਾ,ਉਤਸਾਹ ਅਤੇ ਧੂਮ-ਧਾਮ ਮਨਾਇਆ ਜਾ ਰਿਹਾ ਹੈ ।ਇਟਲੀ ਵਿੱਚ ਵੀ ਇਸ ਪਵਿੱਤਰ ਦਿਹਾੜੇ ਮੌਕੇ ਵੱਖ-ਵੱਖ ਗੁਰਦੁਆਰਾ ਸਾਹਿਬ ਵੱਲੋਂ ਜਿੱਥੇ ਗੁਰਪੁਰਬ ਮਨਾ ਰਹੇ ਉੱਥੇ ਸੰਗਤਾਂ ਸਰਬੱਤ ਦੇ ਭਲੇ ਲਈ ਅਰਦਾਸਾਂ ਵੀ ਕਰ ਰਹੀਆਂ ਹਨ।ਇਸ ਪਵਿੱਤਰ ਦਿਹਾੜੇ ਨੂੰ ਸਮਰਪਿਤ ਵਿਸ਼ਾਲ ਸਮਾਗਮ ਇਟਲੀ ਦੇ ਲਾਸੀE ਸੂਬੇ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਸ਼੍ਰੀ ਗੁਰੂ ਰਵਿਦਾਸ ਟੈਂਪਲ ਬੋਰਗੋਲੀਵੀ ਸਬਾਊਦੀਆ (ਲਾਤੀਨਾ) ਵਿਖੇ ਪ੍ਰਬੰਧਕ ਕਮੇਟੀ ਵੱਲੋ ਸਮੂਹ ਸੰਗਤ ਦੇ ਸਹਿਯੋਗ ਨਾਲ ਬਹੁਤ ਹੀ ਸ਼ਾਨੋ ਸ਼ੌਕਤ ਨਾਲ ਮਨਾਇਆ ਗਿਆ।ਇਸ ਮੌਕੇ ਆਰੰਭੇ ਸ਼੍ਰੀ ਆਖੰਡ ਜਾਪਾਂ ਦੇ ਭੋਗ ਉਪਰੰਤ ਵਿਸ਼ਾਲ ਕੀਰਤਨ ਦਰਬਾਰ ਸਜਾਇਆ ਗਿਆ ਜਿਸ ਵਿੱਚ ਪ੍ਰਸਿੱਧ ਕੀਰਤਨੀ,ਰਾਗੀ,ਢਾਡੀ ,ਕਥਾ ਵਾਚਕ ਤੇ ਗੁਰਦੁਆਰਾ ਸਾਹਿਬ ਦੇ ਵਜ਼ੀਰ ਭਾਈ ਮਨਜੀਤ ਕੁਮਾਰ ਵੱਲੋਂ ਰਸ ਭਿੰਨੇ ਕੀਰਤਨ ਦੁਆਰਾ ਸਤਿਗੁਰਾਂ ਦੀ ਮਹਿਮਾਂ ਦਾ ਗੁਣਗਾਨ ਕੀਤਾ।

ਇਸ ਮੌਕੇ ਪੰਜਾਬ ਦੀ ਧਰਤੀ ਤੋਂ ਉਚੇਚੇ ਤੌਰ ਤੇ ਪਹੁੰਚੇ ਕਲਮ ਦੀ ਦੁਨੀਆਂ ਦੇ ਧਨੀ,ਮਿਸ਼ਨ ਦੀ ਸੇਵਾ ਕਰ ਰਹੇ ਪ੍ਰਸਿੱਧ ਗੀਤਕਾਰ ,ਲੋਕ ਗਾਇਕ ਸੱਤੀ ਖੋਖੇਵਾਲੀਆ ਤੇ ਪ੍ਰਸਿੱਧ ਲੋਕ ਗਾਇਕ ਬਲਰਾਜ ਬਿਲਗਾ ਨੇ ਆਪਣੀ ਬੁਲੰਦ ਤੇ ਦਮਦਾਰ ਆਵਾਜ਼ ਵਿੱਚ ਸਤਿਗੁਰੂ ਰਵਿਦਾਸ ਮਹਾਰਾਜ ਜੀਓ ਦੇ ਮਿਸ਼ਨ ਦਾ ਝੰਡਾ ਬੁਲੰਦ ਕੀਤਾ।ਪੰਡਾਲ ਵਿੱਚ ਬੈਠੀਆਂ ਸੰਗਤਾਂ ਦੇ ਵਿਸ਼ਾਲ ਇਕੱਠ ਨੇ ਸਤਿਗੁਰਾਂ ਦੇ ਜੈਕਾਰੇ “ਬੋਲੇ ਸੋ ਨਿਰਭੈ ਸਤਿਗੁਰੂ ਰਵਿਦਾਸ ਮਹਾਰਾਜ ਦੀ ਜੈ ਨਾਲ ਸਬਾਊਦੀਆ ਇਲਾਕਾ ਗੂੰਜਣ ਲਗਾ ਦਿੱਤਾ।ਸਮਾਗਮ ਦੌਰਾਨ ਵੱਡੀ ਗਿਣਤੀ ਵਿੱਚ ਇਲਾਕੇ ਭਰ ਤੋਂ ਪਹੁੰਚੀਆਂ ਸੰਗਤਾਂ ਲਈ ਗੁਰੂ ਦੇ ਅਨੇਕਾਂ ਪ੍ਰਕਾਰ ਦੇ ਲੰਗਰ ਅਤੁੱਟ ਵਰਤਾਏ ਗਏ।ਸਮਾਗਮ ਦੌਰਾਨ ਮੰਚ ਸੰਚਾਲਨ ਦੀ ਸੇਵਾ ਉੱਘੇ ਮਿਸ਼ਨਰੀ ਬਹਾਦਰ ਕਲਸੀ ਦੁਆਰਾ ਬਾਖੂਭੀ ਨਿਭਾਈ ਗਈ।

More Stories
ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਤੇ ਸ਼ੇਰ ਪੁਰ ਸੱਧਾ ਵਿਖੇ ਮਹਾਨ ਨਗਰ ਕੀਰਤਨ, ਜਗਜੀਵਨ ਸਿੰਘ
ਇਟਲੀ ਦੇ ਸਬਾਊਦੀਆ ਇਲਾਕੇ ਦੀਆਂ ਖੂਨੀ ਸੜਕਾਂ ਨੇ ਲਈ ਇੱਕ ਹੋਰ ਸਾਇਕਲ ਸਵਾਰ ਨਵਾਂ ਸ਼ਹਿਰ ਦੇ ਨੌਜਵਾਨ ਦੀ ਜਾਨ
STRUGGLE FOR SURVIVAL AND THE INSTINCT FOR ‘GIVE AWAY’ … Dr. Jernail Singh Anand