September 25, 2025

ਖਾਲਸਾ ਪੰਥ ਦੇ ਸਾਜਨਾ ਦਿਵਸ ਤੇ ਹੋਲੇ ਮੁਹੱਲੇ ਨੂੰ ਸਮਰਪਿਤ ਵਿਸ਼ਾਲ ਨਗਰ ਕੀਰਤਨ 6 ਅਪ੍ਰੈਲ ਨੂੰ ਗੁਰਦੁਆਰਾ ਸਾਹਿਬ ਗੁਰੂ ਨਾਨਕ ਦਰਬਾਰ ਕਸਤਲਫ੍ਰਾਂਕੋ ਇਮਿਲੀਆ (ਮੋਦਨਾ)ਵਿਖੇ

ਰੋਮ (ਕੈਂਥ) ਖਾਲਸਾ ਪੰਥ ਜਿਸ ਦੀ ਸਾਜਨਾ ਸਰਬੰਸਦਾਨੀ, ਸਾਹਿਬੇ ਕਮਾਲ ਦਸਮੇਸ ਪਿਤਾ ਸਤਿਗੁਰੂ ਗੋਬਿੰਦ ਸਿੰਘ ਮਹਾਰਾਜ ਨੇ ਸੰਨ 1699 ਈ:ਦੀ ਵਿਸ਼ਾਖੀ ਵਾਲੇ ਦਿਨ ਕਰਕੇ ਮਹਾਨ ਸਿੱਖ ਧਰਮ ਨੂੰ ਨਵਾਂ ਰੰਗ ਰੂਪ ਦਿੰਦਿਆਂ ਸਿੰਘਾਂ ਨੂੰ ਸੂਰਬੀਰ ਤੇ ਬਹਾਦਰਾਂ ਦਾ ਥਾਪੜਾ ਦਿੱਤਾ ਜਿਹਨਾਂ ਦੁਨੀਆਂ ਭਰ ਵਿੱਚ ਖਾਲਸੇ ਦੀ ਚੜ੍ਹਦੀ ਕਲਾ ਲਈ ਕੇਸਰੀ ਝੰਡਾ ਝੁਲਾਇਆ।ਖਾਲਸਾ ਪੰਥ ਦਾ ਸਾਜਨਾ ਦਿਵਸ ਤੇ ਹੋਲੇ ਮੁਹੱਲੇ ਪੂਰੀ ਵਿੱਚ ਰਹਿਣ ਬਸੇਰਾ ਕਰਦੀ ਸਿੱਖ ਸੰਗਤ ਵੱਲੋਂ ਇਸ ਸਾਲ ਬਹੁਤ ਹੀ ਜੋਸੋ ਖਰੋਸ ਨਾਲ ਮਨਾਇਆ ਜਾ ਰਿਹਾ ਹੈ ਤੇ ਇਟਲੀ ਵਿੱਚ ਵੀ ਖ਼ਾਲਸੇ ਦੇ ਸਾਜਨਾ ਦਿਵਸ ਤੇ ਹੋਲੇ ਮੁਹੱਲੇ ਨੂੰ ਲੈਕੇ ਸਿੱਖ ਸੰਗਤ ਦਾ ਉਤਸ਼ਾਹ ਕਾਬਲੇ ਤਾਰੀਫ ਹੈ ।ਪੂਰੀ ਇਟਲੀ ਵਿੱਚ ਸਜ ਰਹੇ ਨਗਰ ਕੀਰਤਨ ਵੱਖਰਾ ਨਜ਼ਾਰਾ ਪੇਸ਼ ਕਰ ਰਹੇ ਹਨ ਤੇ ਇਸ ਭਾਗਾਂ ਵਾਲੇ ਕਾਰਜ ਵਿੱਚ ਇਮੀਲੀਆ ਰੋਮਾਨਾ ਸੂਬੇ ਦੇ ਪ੍ਰਸਿੱਧ ਗੁਰਦੁਆਰਾ ਸਾਹਿਬ ਗੁਰੂ ਨਾਨਕ ਦਰਬਾਰ ਕਸਤਲਫ੍ਰਾਂਕੋ ਇਮੀਲੀਆ ਵਿਖੇ 6 ਅਪ੍ਰੈਲ ਦਿਨ ਐਤਵਾਰ ਨੂੰ ਵਿਸ਼ਾਲ ਨਗਰ ਕੀਰਤਨ ਸਜਾਇਆ ਜਾ ਰਿਹਾ ਹੈ ਜਿਸ ਵਿੱਚ ਪੰਥ ਦੇ ਪ੍ਰਸਿੱਧ ਢਾਡੀ ਗਿਆਨੀ ਸੁਖਵੀਰ ਸਿੰਘ ਭੌਰ ਵੱਲੋਂ ਖਾਲਸਾ ਪੰਥ ਦਾ ਕੁਰਬਾਨੀਆਂ ਨਾਲ ਭਰਿਆ ਗੌਰਵਮਈ ਇਤਿਹਾਸ ਨੂੰ ਸੰਗਤ ਸਰਵਣ ਕਰਵਾਇਆ ਜਾਵੇਗਾ। ਗੁਰੂ ਦੀਆਂ ਲਾਡਲੀਆਂ ਫ਼ੌਜਾਂ ਗਤਕੇ ਦੇ ਸਿੰਘਾਂ ਵੱਲੋਂ ਗੱਤਕਾ ਕਲਾ ਦੇ ਹੈਰਤਅੰਗੇਜ ਕਾਰਨਾਮੇ ਦਿਖਾਏ ਜਾਣਗੇ।ਸਿੱਖ ਪੰਥ ਦੇ ਇਸ ਮਹਾ ਕੁੰਭ ਵਿੱਚ ਸਿੱਖ ਸੰਗਤ ਨੂੰ ਹੁੰਮ-ਹੁੰਮਾਂ ਕੇ ਪਹੁੰਚਣ ਦੀ ਗੁਰਦੁਆਰਾ ਸਾਹਿਬ ਪ੍ਰਬੰਧਕ ਕਮੇਟੀ ਵੱਲੋਂ ਪੁਰਜੋਰ ਅਪੀਲ ਹੈ।

Inline image

You may have missed