December 21, 2024

ਸ਼੍ਰੀ ਸਨਾਤਨ ਧਰਮ ਮੰਦਿਰ ਲਵੀਨੀਓ (ਰੋਮ) ਵਿਖੇ ਸਲਾਨਾ ਵਿਸ਼ਾਲ ਭਗਵਤੀ ਜਾਗਰਣ 7 ਸਤਬੰਰ ਨੂੰ

ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) ਇਟਲੀ ਦੇ ਸੂਬਾ ਲਾਸੀਓ ਦੇ ਸ਼ਹਿਰ ਲਵੀਨੀਓ ਵਿਖੇ ਸਥਿਤ ਸ਼੍ਰੀ ਸਨਾਤਨ ਧਰਮ ਵਿਖੇ ਹਰ ਸਾਲ ਦੀ ਤਰ੍ਹਾ ਇਸ ਸਾਲ ਵੀ ਸਲਾਨਾ ਵਿਸ਼ਾਲ ਭਗਵਤੀ ਜਾਗਰਣ ਸਮੂਹ ਸੰਗਤਾਂ ਤੇ ਸੇਵਾਦਾਰਾਂ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ 7 ਸਤਬੰਰ ਦਿਨ ਸ਼ਨੀਵਾਰ ਨੂੰ ਕਰਵਾਇਆ ਜਾ ਰਿਹਾ ਹੈ। ਇਟਾਲੀਅਨ ਇੰਡੀਅਨ ਪ੍ਰੈੱਸ ਕਲੱਬ ਦੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੰਦਿਰ ਦੇ ਪ੍ਰਬੰਧਕਾਂ ਨੇ ਦੱਸਿਆ ਕਿ 7 ਸਤਬੰਰ ਹੋਣ ਵਾਲੇ ਵਿਸ਼ਾਲ ਭਗਵਤੀ ਜਾਗਰਣ ਲਈ ਸੰਗਤਾਂ ਵਿੱਚ ਭਾਰੀ ਉਤਸਾਹ ਦੇਖਣ ਨੂੰ ਮਿਲ ਰਿਹਾ ਹੈ। ਇਸ ਵਿਸ਼ਾਲ ਜਾਗਰਣ ਦੀਆ ਹੁਣ ਤੋ ਹੀ ਤਿਆਰੀਆਂ ਸੁਰੂ ਕਰ ਦਿੱਤੀਆ ਗਈਆ ਹਨ। ਇਸ ਜਾਗਰਣ ਵਿੱਚ ਇਟਲੀ ਭਰ ਤੋ ਸੰਗਤਾਂ ਮੰਦਿਰ ਵਿੱਚ ਹਾਜ਼ਰੀ ਭਰਨਗੀਆਂ। ਇਸ ਮੌਕੇ ਗੋਰਵ ਭਨੋਟ ਤੇ ਹੋਰ ਗਾਇਕਾਂ ਵਲੋ ਮਾਤਾ ਰਾਣੀ ਦਾ ਗੁਨਗਾਨ ਕੀਤਾ ਜਾਵੇਗਾਂ। ਤੇ ਸੰਗਤਾਂ ਲਈ ਮਾਤਾ ਰਾਣੀ ਦੇ ਭੰਡਾਰਿਆ ਦਾ ਲੰਗਰ ਅਤੁੱਟ ਵਰਤਾਇਆਂ ਜਾਵੇਗਾ। ਪ੍ਰਬੰਧਕਾਂ ਵਲੋ ਇਲਾਕੇ ਦੀਆਂ ਸਮੂਹ ਸੰਗਤਾਂ ਨੂੰ ਅਪੀਲ ਕੀਤੀ ਗਈ ਹੈ ਕਿ ਇਸ ਜਾਗਰਣ ਵਿੱਚ ਪਰਿਵਾਰਾਂ ਸਮੇਤ ਹਾਜ਼ਰੀਆਂ ਭਰਕੇ ਮਾਤਾ ਰਾਣੀ ਦਾ ਅਸ਼ੀਰਵਾਦ ਪ੍ਰਾਪਤ ਕਰੋ ਤੇ ਜੇਕਰ ਕਿਸੇ ਵੀ ਭਗਤ ਨੇ ਕਿਸੇ ਵੀ ਤਰ੍ਹਾ ਦੀ ਸੇਵਾ ਕਰਨੀ ਹੋਵੇ ਉਹ ਮੰਦਿਰ ਦੀ ਕਮੇਟੀ ਨਾਲ ਸੰਪਰਕ ਕਰ ਸਕਦਾ ਹਨ।

You may have missed