ਰੋਮ ਇਟਲੀ (ਗੁਰਸ਼ਰਨ ਸਿੰਘ ਸੋਨੀ) ਇਟਲੀ ਦੇ ਸੂਬਾ ਲਾਸੀਓ ਦੇ ਪ੍ਰਸਿੱਧ ਸ਼ਹਿਰ ਲਵੀਨੀਓ ਵਿਖੇ ਸਥਿਤ ਸ਼੍ਰੀ ਸਨਾਤਨ ਧਰਮ ਮੰਦਿਰ ਵਿਖੇ ਹਰ ਸਾਲ ਦੀ ਤਰ੍ਹਾ ਇਸ ਸਾਲ ਵੀ 8ਵਾਂ ਸਲਾਨਾ ਵਿਸ਼ਾਲ ਭਗਵਤੀ ਜਾਗਰਣ ਸਮੂਹ ਸੰਗਤਾਂ ਤੇ ਸੇਵਾਦਾਰਾਂ ਸਹਿਯੋਗ ਨਾਲ ਬਹੁਤ ਹੀ ਸ਼ਰਧਾ ਤੇ ਸਤਿਕਾਰ ਨਾਲ ਕਰਵਾਇਆ ਗਿਆ। ਇਸ ਮੌਕੇ ਵੱਡੀ ਗਿਣਤੀ ਵਿੱਚ ਦੂਰੋ ਦਰਾਡੇ ਤੋ ਪਹੁੰਚ ਕੇ ਸੰਗਤਾਂ ਨੇ ਮੰਦਿਰ ਵਿੱਚ ਨਤਮਸਤਕ ਹੋ ਕੇ ਜਾਗਰਣ ਵਿੱਚ ਹਾਜਰੀ ਲਗਾਈ ਗਈ। ਇਸ ਮੌਕੇ ਗੋਰਵ ਭਨੋਟ ਤੇ ਹੋਰ ਗਾਇਕਾਂ ਵਲੋ ਮਾਤਾ ਰਾਣੀ ਦਾ ਗੁਨਗਾਨ ਕਰਕੇ ਨਿਹਾਲ ਕੀਤਾ।
ਜਾਗਰਣ ਵਿੱਚ ਵਿਸ਼ੇਸ ਤੌਰ ਤੇ ਸੂਬਾ ਲਾਸੀਓ ਦੇ ਕੌਸ਼ਲਰਾਂ ਦੇ ਖੇਤਰੀ ਪ੍ਰਧਾਨ ਅੰਨਤੋਨੈਲੋ ਓਰੀਜੈਮਾਂ ਨੇ ਪਹੁੰਚ ਕੇ ਸੰਗਤਾਂ ਨੂੰ ਵਧਾਈ ਦਿੱਤੀ। ਇਸ ਮੌਕੇ ਹਮੇਸ਼ਾ ਹੀ ਭਾਰਤੀ ਭਾਈਚਾਰੇ ਦੀ ਮੱਦਦ ਲਈ ਤਿਆਰ ਰਹਿੰਦੇ ਫਾਰਮੈਸੀ ਚਿੰਕਵੈ ਮੀਲੀਆ ਲਵੀਨੀਓ ਦੇ ਪ੍ਰਬੰਧਕਾਂ ਤੇ ਵਰਕਰਾਂ ਵਲੋ ਵੀ ਹਾਜਰੀ ਲਗਾਈ ਗਈ। ਮੰਦਿਰ ਦੇ ਪ੍ਰਬੰਧਕਾਂ ਵਲੋ ਇਸ ਜਾਗਰਣ ਵਿੱਚ ਸੇਵਾਵਾਂ ਕਰਨ ਵਾਲੇ ਸੇਵਾਦਾਰਾਂ ਤੇ ਮੁੱਖ ਮਹਿਮਾਨਾਂ ਸਮੇਤ ਇਲਾਕੇ ਦੀਆਂ ਉੱਘੀਆ ਸਖਸ਼ੀਆਤਾ ਨੂੰ ਯਾਦਗਾਰੀ ਚਿੰਨ ਦੇ ਕੇ ਸਨਮਾਨਿਤ ਕੀਤਾ ਗਿਆ ਤੇ ਸੰਗਤਾਂ ਲਈ ਵੱਖ ਵੱਖ ਪ੍ਰਕਾਰ ਦੇ ਭੰਡਾਰਿਆ ਦਾ ਲੰਗਰ ਅਤੁੱਟ ਵਰਤਾਇਆਂ ਗਿਆ।

More Stories
ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਤੇ ਸ਼ੇਰ ਪੁਰ ਸੱਧਾ ਵਿਖੇ ਮਹਾਨ ਨਗਰ ਕੀਰਤਨ, ਜਗਜੀਵਨ ਸਿੰਘ
ਇਟਲੀ ਦੇ ਸਬਾਊਦੀਆ ਇਲਾਕੇ ਦੀਆਂ ਖੂਨੀ ਸੜਕਾਂ ਨੇ ਲਈ ਇੱਕ ਹੋਰ ਸਾਇਕਲ ਸਵਾਰ ਨਵਾਂ ਸ਼ਹਿਰ ਦੇ ਨੌਜਵਾਨ ਦੀ ਜਾਨ
STRUGGLE FOR SURVIVAL AND THE INSTINCT FOR ‘GIVE AWAY’ … Dr. Jernail Singh Anand